ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ

ਗੁਰਦਾਸਪੁਰ, 19 ਜੂਨ ( ) ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਨਿਊ ਜ਼ਿਮਨੇਜ਼ੀਅਮ ਹਾਲ, ਕੰਪਲੈਕਸ ਜ਼ਿਲ੍ਹਾ ਖੇਡ ਦਫਤਰ ਗੁਰਦਾਸਪੁਰ ਵਿਖੇ ਮਨਾਇਆ ਜਾਵੇਗਾ। ਇਸ ਸਬੰਧੀ ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਤਿਆਰੀਆਂ ਮੁਕੰਮਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ (ਜ) ਕੁਲਦੀਪ ਚੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ, ਸਥਾਨਕ ਜਿਮਨੇਜੀਅਮ ਹਾਲ ਵਿਖੇ 21 ਜੂਨ ਨੂੰ ਸਵੇਰੇ 6 ਤੋਂ 8 ਵਜੇ ਤੱਕ  ਮਨਾਇਆ ਜਾਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਦਿਨ ਨੂੰ ਮਨਾਉਣ ਵਾਸਤੇ ਪਾਬੰਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਸ ਦਿਨ ਨੂੰ ਮਨਾਉਣ ਅਤੇ ਪ੍ਰੋਗਰਾਮ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਕਈ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।

ਮੀਟਿੰਗ ਵਿੱਚ ਹਰਪ੍ਰੀਤ ਸਿੰਘ ਡੀਡੀਪੀਓ, ਵਿਜੈ ਕੁਮਾਰ ਜ਼ਿਲ੍ਹਾ ਮੰਡੀ ਅਫਸਰ, ਡਾ. ਸੀਮਾ ਗਰੇਵਾਲ ਨੋਡਲ ਅਫਸਰ ਆਯੁਰਵੈਦਿਕ ਵਿਭਾਗ, ਅਸ਼ੋਕ ਕੁਮਾਰ ਈਓ, ਯੂਸਫ ਮਸੀਹ ਬੀਡੀਪੀਓ, ਪ੍ਰਵੀਨ ਕੁਮਾਰ ਐੱਸਡੀਓ ਪਾਵਰਕਾਮ, ਸੰਦੀਪ ਕੌਰ, ਡਾ. ਨਵਨੀਤ ਸਿੰਘ ਅਤੇ ਸੰਦੀਪ ਕੁਮਾਰ ਮੌਜੂਦ ਸਨ।
 

Advertisement

Latest News

ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਅੱਜ (21 ਜੂਨ 2026) ਕ੍ਰਿਕਟ ਇਤਿਹਾਸ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ
ਸ਼੍ਰੀਲੰਕਾ/ਦਾਂਬੁਲਾ,,21, ਜੂਨ, 2026, (ਆਜ਼ਾਦ ਸੋਚ ਨਿਊਜ਼):- ਭਾਰਤ ਦੇ 15 ਸਾਲਾ ਨੌਜਵਾਨ ਸਟਾਰ ਬੱਲੇਬਾਜ਼ ਵੈਭਵ ਸੂਰਿਆਵੰਸ਼ੀ (Vaibhav Sooryavanshi) ਨੇ ਅੱਜ (21...
Health Tips:ਖਾਣਾ ਖਾਣ ਦੇ ਤੁਰੰਤ ਬਾਅਦ ਪੀਂਦੇ ਹੋ ਚਾਹ ਤਾਂ ਹੋ ਜਾਓ ਸਾਵਧਾਨ
OnePlus ਨੇ ਆਪਣੇ ਯੂਜ਼ਰਸ ਲਈ ਇੱਕ ਵੱਡਾ ਧਮਾਕਾ ਕਰਦਿਆਂ OxygenOS ਦਾ ਨਵਾਂ ਅਪਡੇਟ ਰੋਲਆਊਟ ਕਰਨਾ ਸ਼ੁਰੂ ਕਰ ਦਿੱਤਾ ਹੈ
ਹਰਿਆਣਾ ਦੇ ਬਹਾਦਰਗੜ੍ਹ ਵਿੱਚ ਬਾਈਕ ਸਵਾਰ ਅਪਰਾਧੀਆਂ ਨੇ ਇੱਕ ਠੇਕੇਦਾਰ ਨੂੰ ਗੋਲੀ ਮਾਰ ਦਿੱਤੀ
ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੋਲਕਾਤਾ ਵਿੱਚ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਰੋਹ ਵਿੱਚ ਸ਼ਿਰਕਤ ਕੀਤੀ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵਾਂ ਏਅਰ ਫੋਰਸ ਵਨ ਜਹਾਜ਼ ਦਿਖਾਇਆ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 21-06-2026 ਅੰਗ 685