ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ 'ਤੇ ਪਾਬੰਦੀ ਲਗਾਈ

ਫਰੀਦਕੋਟ 9 ਮਈ:

ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈਜ਼ਿਲ੍ਹਾ ਮੈਜਿਸਟਰੇਟਫਰੀਦਕੋਟ ਮੈਡਮ ਪੂਨਮਦੀਪ ਕੌਰ  ਨੇ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ 'ਤੇ ਪਾਬੰਦੀ ਲਾ ਦਿੱਤੀ ਹੈ।

     ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।

    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ, ਕਾਲਾ ਬਾਜ਼ਾਰੀ ਅਤੇ ਦੁੱਗਣੇ ਰੇਟਾਂ ਤੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂਚਾਰਾਦੁੱਧ ਅਤੇ ਡੇਅਰੀ ਉਤਪਾਦਪੈਟਰੋਲ ਅਤੇ ਹੋਰ ਬਾਲਣਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ।

     ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚਨਾਗਰਿਕ ਜਮ੍ਹਾਂਖੋਰੀਕਾਲਾਬਾਜ਼ਾਰੀਜਾਂ ਕੀਮਤਾਂ ਵਿੱਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਸਬੰਧਤ ਅਧਿਕਾਰੀਆਂ ਨੂੰ ਕਰ ਸਕਦੇ ਹਨ। ਸ਼ਿਕਾਇਤ ਕਰਨ ਲਈ ਕੰਟਰੋਲ ਰੂਮ ਦੇ ਸੰਪਰਕ ਵੇਰਵੇ ਇਸ ਪ੍ਰਕਾਰ ਹਨ:

ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ)- ਡੀ.ਐਫ.ਐਸ.ਸੀ. ਸ. ਗੁਰਜੀਤ ਸਿੰਘ- 81461-83400

ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ)-  ਡਾ. ਪ੍ਰਵੀਨ ਕੁਮਾਰ-85449-98940 ਅਤੇ ਡਾ. ਸੁਰਜੀਤ ਸਿੰਘ 98141-60422

ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ)-ਡੀ.ਐਮ.ਓ ਸ. ਹਰਪ੍ਰੀਤ ਸਿੰਘ-98554-58919

ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਸ੍ਰੀਮੀਤ ਸੁਖਜਿੰਦਰ ਕੌਰ-99880-97456

ਸਿਹਤ ਵਿਭਾਗ (ਦਵਾਈਆਂ ਲਈ) ਸ੍ਰੀ ਕੁਲਦੀਪ ਸਿੰਘ ਫਾਰਮੇਸੀ ਅਫਸਰ -78370-67100 ਅਤੇ ਸ੍ਰੀ ਅਰਸ਼ਦੀਪ ਸਿੰਘ ਫਾਰਮੇਸੀ ਅਫਸਰ-87270-85299 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ