ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ

ਮਾਨਸਾ, 09 ਜੂਨ:             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।

            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਵਿਕਰੀ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ।

            ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ 'ਤੇ ਮਰੀਜ਼ ਨੂੰ ਉਸ ਦੀ ਕਲੀਨਿਕਲ ਕੰਡੀਸ਼ਨ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ./ ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾ ਸਕਦੀ ਹੈ।

            ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ