ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਨੇ ਜ਼ਰੂਰੀ ਵਸਤਾਂ ਦੀ ਜਮ੍ਹਾਂਖੋਰੀ/ਕਾਲਾਬਾਜ਼ਾਰੀ ਤੇ ਪਾਬੰਦੀ ਦੇ ਹੁਕਮ ਕੀਤੇ ਜਾਰੀ

ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਏ

ਫਿਰੋਜ਼ਪੁਰ 8 ਮਈ 2025 ( ਸੁਖਵਿੰਦਰ ਸਿੰਘ ) :- ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਵੱਲੋਂ ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਰੂਰੀ ਵਸਤਾਂ ਦੇ ਜਮ੍ਹਾਂਖੋਰੀ/ਭੰਡਾਰਨ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

 ਇਨ੍ਹਾਂ ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ, ਵਪਾਰੀ ਆਦਿ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ ਜਿਸ ਵਿੱਚ ਅਨਾਜ, ਪਸ਼ੂਆਂ ਦਾ ਚਾਰਾ, ਦੁੱਧ ਅਤੇ ਡੇਅਰੀ ਪ੍ਰਾਡਕਟ, ਪੈਟਰੋਲ, ਡੀਜ਼ਲ, ਦਵਾਈਆਂ ਆਦਿ ਤੋਂ ਇਲਾਵਾ ਰੋਜਾਨਾ ਜ਼ਰੂਰਤ ਦੀਆਂ ਵਸਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਸਟਾਕੀਜ਼/ਵਪਾਰੀ ਜ਼ਰੂਰੀ ਵਸਤਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਪਸ਼ੂਆਂ ਦਾ ਚਾਰਾ ਅਤੇ ਹੋਰ ਰੋਜ਼ਮਰਾ ਦੀਆਂ ਜ਼ਰੂਰੀ ਵਸਤਾਂ ਦੀ ਜਮਾਂਖੋਰੀ ਵਿਚ ਲੱਗੇ ਹੋਏ ਹਨ। ਇਸ ਅਨੈਤਿਕ ਅਭਿਆਸ ਨਾਲ ਕੀਮਤਾਂ ਵਿੱਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਦਾ ਖਦਸ਼ਾ ਪੈਦਾ ਹੋ ਜਾਂਦਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ। 

 ਇਸ ਲਈ, ਜਨਤਕ ਹਿੱਤਾਂ ਦੀ ਰਾਖੀ ਅਤੇ ਜ਼ਰੂਰੀ ਵਸਤੂਆਂ ਦੀ ਨਿਰਵਿਘਨ ਉਪਲਬਧਤਾ ਨੂੰ ਕਾਇਮ ਰੱਖਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।   

 ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੰਜਮ ਨਾਲ ਅਤੇ ਸੋਚ-ਵਿਚਾਰ ਕੇ ਖ਼ਰੀਦਦਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਘਬਰਾਹਟ ਵਿੱਚ ਆ ਕੇ ਧੜਾਧੜ ਖ਼ਰੀਦਦਾਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਜਾਂ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੇ ਨਾਲ ਖੜ੍ਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਦੌਰਾਨ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਤਾ ਨੂੰ ਹਰ ਪ੍ਰਕਾਰ ਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਪ੍ਰਸ਼ਾਸਨ ਦੀਆਂ ਟੀਮਾਂ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ।

Tags: Punjab

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ