ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਮਾਨਸਾ, 13 ਅਕਤੂਬਰ :

            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕਾਂ ਨੂੰ ਕਿਸੇ ਅਣਜਾਣ ਵਿਅਕਤੀ, ਜਿਸਦੀ ਪਹਿਚਾਣ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੇ ਮਾਲਕ ਵੱਲੋਂ ਨਹੀਂ ਕੀਤੀ ਗਈ, ਨੂੰ ਸਾਈਬਰ ਕੈਫੇ ਅਤੇ ਐਸ.ਟੀ.ਡੀ./ਪੀ.ਸੀ.ਓ. ਦੀ ਵਰਤੋਂ ਕਰਨ ਤੇ ਰੋਕ ਲਗਾਈ ਹੈ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮਪਤਾਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰਵੋਟਰ ਕਾਰਡਡਰਾਈਵਿੰਗ ਲਾਇਸੰਸਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।

            ਹੁਕਮ ਵਿਚ ਕਿਹਾ ਗਿਆ ਹੈ ਕਿ ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ। ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ਤੇ ਸ਼ੱਕ ਹੋਣ ਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।

           ਇਹ ਹੁਕਮ 30 ਨਵੰਬਰ 2025 ਤੱਕ ਲਾਗੂ ਰਹੇਗਾ। 

Related Posts

Advertisement

Advertisement

Latest News

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ