ਜਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ ਤੇ ਪਾਬੰਦੀ ਦੇ ਹੁਕਮ
By Azad Soch
On
ਮਾਲੇਰਕੋਟਲਾ 21 ਜਨਵਰੀ-
ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਡਾ. ਪੱਲਵੀ ਨੇ ਮਾਲੇਰਕੋਟਲਾ ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।
ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ।
Tags:
Related Posts
Latest News
16 Mar 2026 23:59:31
*ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ...

