ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ
By Azad Soch
On
ਬਠਿੰਡਾ, 29 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ।
ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 21 ਜਨਵਰੀ 2025 ਤੱਕ ਲਾਗੂ ਰਹਿਣਗੇ।
Tags:
Latest News
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ
09 Dec 2024 18:53:07
ਐੱਸ.ਏ.ਐੱਸ ਨਗਰ, 9 ਦਸੰਬਰ,2024:ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ...