ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਉੱਤੇ ਲਗਾਈ ਪਾਬੰਦੀ

ਤਰਨ ਤਾਰਨ, 08 ਮਈ :
       ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਤੇ ਅਤਿ-ਜ਼ਰੂਰੀ ਵਸਤੂਆਂ ਐਕਟ, 1955 ਦੇ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਰੂਰੀ ਵਸਤਾਂ ਜਿੰਨ੍ਹਾਂ ਵਿੱਚ ਅਨਾਜ ਅਤੇ ਹੋਰ ਖਾਣ ਪੀਣ ਦੀਆਂ ਵਸਤੂਆਂ, ਚਾਰਾ, ਦੁੱਧ ਤੇ ਡੇਅਰੀ ਉਤਪਾਦਾਂ, ਪੈਟਰੋਲ ਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਚੀਜਾਂ ਦਾ ਭੰਡਾਰ ਕਰਨ ਉੱਤੇ ਪਾਬੰਦੀ ਲਗਾਈ ਹੈ।
ਜਾਰੀ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਆਦਿ ਸਬੰਧੀ ਸਬੰਧਿਤ ਅਧਿਕਾਰੀ ਨੰੁ ਇਸ ਦੀ ਰਿਪੋਰਟ ਕਰ ਸਕਦੇ ਹਨ। ਉਹਨਾਂ ਕਿਹਾ ਕਿ ਜ਼ਰੂਰੀ ਵਸਤੂਆਂ ਤੇ ਪੈਟਰੋਲ ਡੀਜ਼ਲ ਆਦਿ ਸਬੰਧੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੋਰ ਨਾਲ ਮੋਬਾਇਲ ਨੰਬਰ 99145-46247 ਤੇ 01852-292711 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਵੈਟਨਰੀ ਸੇਵਾਵਾਂ ਸਬੰਧੀ ਡਿਪਟੀ ਡਾਇਰੈਕਟਰ ਪਸ਼ੁ ਪਾਲਣ ਸ੍ਰੀ ਮੁਨੀਸ਼ ਗੁਪਤਾ ਨਾਲ ਮੋਬਾਇਲ ਨੰਬਰ 98157-88663 ਤੇ ਡਾ. ਸਿਮਰਜੀਤ ਸਿੰਘ ਨਾਲ ਮੋਬਾਇਲ ਨੰਬਰ 89681-84664 ‘ਤੇ, ਮੰਡੀਆਂ ਵਿੱਚ ਸਬਜ਼ੀਆਂ ਤੇ ਫਲਾਂ ਆਦਿ ਸਬੰਧੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਹਰਜੋਤ ਸਿੰਘ ਤੇ ਐਕਸੀਅਨ ਮੰਡੀ ਬੋਰਡ ਰੁਪਿੰਦਰ ਕੁਮਾਰ ਕੁਮਾਰ ਨਾਲ ਸੰਪਰਕ ਨੰਬਰ 95014-00451 ‘ਤੇ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਪਸ਼ੂਆਂ ਦੇ ਚਾਰੇ ਆਦਿ ਸਬੰਧੀ ਸ੍ਰੀ ਸਚਿਨ ਗਰਗ ਨਾਲ 99156-86330 ਤੇ ਫੋਨ ਨੰਬਰ 01852-50553 ‘ਤੇ ਕਾਲ ਕੀਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਵਸਤੂਆਂ ਦੀ ਫਰਜ਼ੀ ਘਾਟ ਨੂੰ ਰੋਕਣ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ।ਉਹਨਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਨੂੰ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਕੀਤੀ ਗਈ ਉਲੰਘਣਾ ਨੂੰ ਸਖਤੀ ਨਾਲ ਨਜਿੱਠਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਮ੍ਹਾਂਖੋਰੀ ਤੋਂ ਬਚਣ ਦੀ ਅਪੀਲ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਜ਼ਿਲ੍ਹੇ ਵਿੱਚ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਹੈ।ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਜਾਂ ਵਪਾਰੀ ਵਸਤੂਆਂ ਦੀ ਫਰਜ਼ੀ ਕਮੀ ਜਾਂ ਸ਼ੋਸ਼ਣਕਾਰੀ ਕੀਮਤਾਂ ਵਿੱਚ ਸ਼ਾਮਿਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags:

Advertisement

Latest News

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!
ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ 'ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ
ਪਿਛਲੀਆਂ ਸਰਕਾਰਾਂ ਨੇ ਜਾਣਬੁੱਝ ਕੇ ਬੇਅਦਬੀ ਖਿਲਾਫ਼ ਕਮਜ਼ੋਰ ਕਾਨੂੰਨ ਬਣਾਇਆ, ਉਨ੍ਹਾਂ ਨੂੰ ਪਤਾ ਸੀ ਕਿ ਉਹ ਖੁਦ ਹੀ ਫਸਣਗੇ-ਭਗਵੰਤ ਸਿੰਘ ਮਾਨ