ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦਾ ਦੌਰਾ, ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦਾ ਦੌਰਾ, ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 26 ਅਪ੍ਰੈਲ : ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ ਵੱਲੋਂ ਅੱਜ ਸਕੱਤਰ ਮਾਰਕੀਟ ਕਮੇਟੀ ਦੇ ਨਾਲ ਸਥਾਨਕ ਮਕਸੂਦਾਂ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਮੰਡੀ ਵਿੱਚ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।

     ਜ਼ਿਲ੍ਹਾ ਮੰਡੀ ਅਫ਼ਸਰ ਨੇ ਸਕੱਤਰ ਮਾਰਕੀਟ ਕਮੇਟੀ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਨਿਯਮਤ ਤੌਰ ’ਤੇ ਸਫਾਈ ਕਰਵਾਈ ਜਾਵੇ, ਤਾਂ ਜੋ ਆਉਣ ਵਾਲੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਮੱਖੀ ਅਤੇ ਮੱਛਰ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀ ਦੀ ਨਿਯਮਿਤ ਢੰਗ ਨਾਲ ਸਫਾਈ ਹੋਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਫਾਈ ਪੱਖੋਂ ਮਕਸੂਦਾਂ ਮੰਡੀ ਨੂੰ ਨਮੂਨੇ ਦੀ ਮੰਡੀ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿਲਮੱਠ ਦੀ ਨੀਤੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    ਜ਼ਿਲ੍ਹਾ ਮੰਡੀ ਅਫ਼ਸਰ ਨੇ ਮੰਡੀ ਵਿੱਚ ਰੇਹੜੀ ਲਗਾਉਣ ਵਾਲੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ ਇਧਰ-ਉਧਰ ਨਾ ਸੁੱਟਣ ਅਤੇ ਮੰਡੀ ਦੀ ਸਫਾਈ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਬੰਧਿਤ ਮੁਲਾਜ਼ਮਾਂ ਨੂੰ ਸਫਾਈ ਦੇ ਕੰਮ ਦੀ ਨਿਗਰਾਨੀ ਰੱਖਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਮੰਡੀ ਵਿਖੇ ਸਾਫ-ਸੁਥਰਾ ਮਾਹੌਲ ਯਕੀਨੀ ਬਣਾਇਆ ਜਾ ਸਕੇ।

     ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਨੇ ਭਰੋਸਾ ਦਿਵਾਇਆ ਕਿ ਮੰਡੀ ਵਿੱਚ ਸਫਾਈ ਵਿਵਸਥਾ ਰੋਜ਼ਾਨਾ ਯਕੀਨੀ ਬਣਾਈ ਜਾਵੇਗੀ।

Tags:

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ