ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

ਬਰਨਾਲਾ, 29 ਜਨਵਰੀ
ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ,  ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ।
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ—ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ  ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।
ਇਸ ਤੋਂ ਇਲਾਵਾ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ  ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।

Tags:

Advertisement

Latest News

ਪੰਜਾਬ ਪੁਲਿਸ ਦੀ AGTF ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਪੰਜਾਬ ਪੁਲਿਸ ਦੀ AGTF ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ
Gurdaspur,09,JULY,2025,(Azad Soch News):-  ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਇੱਕ ਖੁਫੀਆ ਜਾਣਕਾਰੀ ਦੇ ਆਧਾਰ 'ਤੇ...
PRTC ਤੇ PUNBUS ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ
ਕਿਸਾਨ ਆਗੂ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ
ਆਮ ਆਦਮੀ ਪਾਰਟੀ ਨੇ ਕੁੰਵਰ ਵਿਜੇ ਪ੍ਰਤਾਪ ਦੀ ਥਾਂ ਲਾਇਆ ਨਵਾਂ ਹਲਕਾ ਇੰਚਾਰਜ
ਖਾਣੇ ਤੋਂ ਬਾਅਦ ਜ਼ਰੂਰ ਖਾਓ ਸੌਂਫ
ਪੰਜਾਬੀ ਫਿਲਮ 'ਮੈਂ ਤੇਰੇ ਕੁਰਬਾਨ' ਇੱਕ ਵੱਡੇ ਵਿਵਾਦ ਵਿੱਚ ਘਿਰਦੀ ਨਜ਼ਰੀ ਆ ਰਹੀ ਹੈ
10 ਕੇਂਦਰੀ ਟਰੇਡ ਯੂਨੀਅਨਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਗਠਜੋੜ ਨੇ ਸਰਕਾਰ ਦੀਆਂ ਮਜ਼ਦੂਰ ਵਿਰੋਧੀ, ਕਿਸਾਨ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਕਾਰਪੋਰੇਟ ਪੱਖੀ ਨੀਤੀਆਂ ‘ਭਾਰਤ ਬੰਦ’ ਦਾ ਸੱਦਾ