ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਿਪਟਣ ਲਈ ਸਾਰੇ ਪ੍ਰਬੰਧ ਮੁਕੰਮਲ-ਡੀ.ਸੀ

ਫਰੀਦਕੋਟ 8 ਮਈ () ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ .ਪੀ ਡਾ. ਪ੍ਰਗਿੱਆ ਜੈਨ ਵੱਲੋਂ ਅੱਜ ਸੰਕਟਕਾਲੀਨ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ਤੇ ਪੁਲੀਸ ਪ੍ਰਸ਼ਾਸਨ ਸਮੇਤ ਸਾਰੇ ਵਿਭਾਗਾਂ ਦੇ ਆਧਾਰਿਤ ਗਠਿਤ ਵੱਖ-ਵੱਖ ਰਿਸਪੋਂਡ ਟੀਮਾਂ ਨਾਲ ਮੀਟਿੰਗ ਕੀਤੀ ਗਈ 

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲੀਸ ਪ੍ਰਸ਼ਾਸ਼ਨ ਕਿਸੇ ਵੀ ਸੰਕਟ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤੇ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ, ਸਿਵਲ ਡਿਫੈਂਸ ਤੇ ਅਧਾਰਿਤ ਜ਼ਿਲ੍ਹਾ, ਸਬ-ਡਵੀਜ਼ਨ, ਬਲਾਕ ਅਤੇ ਪਿੰਡ ਪੱਧਰ ਤੱਕ ਰਿਸਪੌਡ ਟੀਮਾਂ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਸੰਕਟ ਦੀ ਸਥਿਤੀ ਵਿਚ ਸਮੁੱਚੇ ਜ਼ਿਲਾ ਵਾਸੀਆਂ ਨੂੰ ਸੂਚਿਤ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਵਿਚ ਇਸ ਸਮੇਂ ਸਥਿਤੀ ਕੰਟਰੋਲ ਹੇਠ ਹੈ ਤੇ ਕਿਸੇ ਨੂੰ ਵੀ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਇਸ ਤੋਂ ਇਲਾਵਾ ਪੁਲਿਸ ਵੱਲੋਂ ਵੀ ਇੱਕ ਜਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਵਾਸੀ ਸਬ ਡਵੀਜ਼ਨ ਪੱਧਰ ਤੇ ਸਬੰਧਤ ਐਸ.ਡੀ.ਐਮ, ਡੀ.ਐੱਸ.ਪੀ ਸਮੇਤ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਸੂਚਨਾ ਦੇਣ ਜਾਂ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰਿਸਪੌਂਡ ਟੀਮਾਂ 24 ਘੰਟੇ ਅਲਰਟ ਰਹਿਣਗੀਆਂ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਸਮੁੱਚੇ ਜ਼ਿਲ੍ਹੇ ਨੂੰ ਹਾਈ ਅਲਰਟ ਜਾਰੀ ਕਰਨਗੀਆਂ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ, ਸਰਕਾਰ ਵੱਲੋਂ ਸਮੇਂ ਸਮੇਂ ਤੇ ਜਾਰੀ ਅਡਵਾਇਜ਼ਰੀ ਦੀ ਪਾਲਣਾ ਕਰਨ ਤਾਂ ਜੋ ਕਿਸੇ ਵੀ ਸਥਿਤੀ ਜਾਂ ਸੰਕਟ ਦਾ ਮੁਕਾਬਲਾ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਬਲੈਕ ਆਊਟ ਸਮੇਂ ਆਪਣੇ ਘਰਾਂ ਦੀਆਂ ਸਾਰੀਆਂ ਲਾਈਟ ਬਿਲਕੁਲ ਬੰਦ ਕੀਤੀਆਂ ਜਾਣ। ਜੇਕਰ ਕਿਸੇ ਘਰ ਵਿੱਚ ਰੌਸ਼ਨੀ ਦੀ ਜਰੂਰਤ ਹੋਵੇ ਤਾਂ ਉਹ ਕਮਰਾ ਸਾਰੇ ਪਾਸਿਆਂ ਤੋਂ ਪੜ੍ਹਦਿਆਂ ਤੇ ਖਿੜਕੀਆਂ ਨਾਲ ਢਕਿਆ ਹੋਵੇ ਜਿਸ ਵਿੱਚੋਂ  ਰੋਸ਼ਨੀ ਬਾਹਰ ਨਾ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਜਾਂ ਕੰਟਰੋਲ ਰੂਮ ਦੇ ਨੰਬਰਾਂ ਤੇ ਸੰਪਰਕ ਕਰਨ

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਐਸ.ਡੀ.ਐਮ. ਜੈਤੋ ਸ੍ਰੀ ਸੂਰਜ, ਆਰ.ਟੀ.ਏ ਮੈਡਮ ਹਰਜੋਤ ਕੌਰ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਅੰਜਨਾ ਕੌਂਸਲ, ਨਿਰਮਲ ਸਿੰਘ ਕਮਾਡੈਂਟ ਪੰਜਾਬ ਹੋਮ ਗਾਰਡ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ