ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

     ਹੁਸ਼ਿਆਰਪੁਰ, 16 ਜੂਨ: ਡਿਪਟੀ ਕਮਿਸ਼ਨਰ-ਕਮ-ਪ੍ਰਧਾਨਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਏ ਜਾ ਰਹੇ ਰੈੱਡ ਕ੍ਰਾਸ ਸਕੂਲ ਆਫ ਵੋਕੇਸ਼ਨਲ ਲਰਨਿੰਗ’ ਦੇ ਸਮੂਹ ਵਿਦਿਆਰਥੀਆਂ ਅਤੇ ਰੈੱਡ ਕ੍ਰਾਸ ਸਟਾਫ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਦਤਰ ਦੇ ਬਾਹਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਦੌਰਾਨ ਰੈੱਡ ਕ੍ਰਾਸ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਸੇਵਾ ਕੀਤੀ ਗਈ ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ‘ਰੈੱਡ ਕ੍ਰਾਸ ਸਕੂਲ ਆੱਫ ਵੋਕੇਸ਼ਨਲ ਲਰਨਿੰਗ ਵਿੱਚ ਕਰਵਾਏ ਜਾਣ ਵਾਲੇ ਸਾਰੇ ਹੀ ਕੋਰਸ ਜਿਵੇਂ ਕਿ ਕੰਪਿਟਰ, ਟੈਲੀ ਅਤੇ ਅਕਾਉਂਟਿੰਗ, ਬਿਊਟੀ ਐਂਡ ਵੈਨੈਸ, ਫੈਸ਼ਨ ਡਿਜ਼ਾਈਨਿੰਗ, ਟਾਈਪ ਐਂਡ ਸ਼ਾਰਟਹੈਂਡ ਆਈ.ਐਸ.ਓ. ਸਰਟੀਫਾਈਡ ਕੋਰਸਾਂ ਵਿੱਚ ਵਿਦਿਆਰਥੀਆ ਨੂੰ ਤਿੰਨ ਮਹੀਨ, ਛੇ ਮਹੀਨ ਅਤੇ ਇਕ ਸਾਲ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਇਹ ਕੋਰਸ ਖਤਮ ਹੋਣ ਉਪੰਰਤ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਂਦੇ ਹਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈਣ ਲਈ ਯੋਗ ਉਮੀਦਵਾਰ ਨਿੱਜੀ ਤੌਰ ‘ਤੇ ਦਫਤਰ ਵਿਖੇ ਆ ਕੇ ਜਾਂ ਦਫ਼ਤਰ ਦੇ ਫੋਨ ਨੰਬਰਾਂ 01882-221071, 221074 ‘ਤੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646