ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ..ਐੱਸਨਗਰ (ਮੋਹਾਲੀਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰਜ਼ਿਲ੍ਹਾ ਅਤੇ ਸੈਸ਼ਨਜ਼ ਜੱਜਸ੍ਰੀ ਮੁਕਤਸਰ ਸਾਹਿਬ ਅਤੇ ਡਾਗਗਨਦੀਪ ਕੌਰਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ

ਜਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀਅਪੀਲ ਸਬੰਧੀਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ ਅਤੇ ਉਸਦੀ ਸਮੀਖਿਆ ਹਰੇਕ ਹਫਤੇ ਸਕੱਤਰ ਵੱਲੋਂ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਤੇ ਸਕੱਤਰ ਨੇ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੋ ਜੇਲ੍ਹ ਵਿੱਚ ਰਜਿਸਟਰ ਲਗਾਏ ਗਏ ਸਨ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿੱਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ। ਜੇਲ੍ਹ ਦੌਰਾਨ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ।

ਇਸ ਮੌਕੇ ਸਟੇਟ ਬੈਂਕ ਆਫ ਇੰਡੀਆ ਵੱਲੋ ਚਲਾਏ ਜਾ ਰਹੀ ਆਰ.ਐੱਸ.ਈ.ਟੀ.ਆਈ.ਕੋਟਭਾਈ ਵੱਲੋਂ ਇੰਟਰਨਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਤਹਿਤ ਜ਼ਿਲ੍ਹਾ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਲਈ ਇੱਕ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ ਅਤੇ ਇਸ ਟ੍ਰੇਨਿੰਗ ਉਪਰੰਤ ਭਾਗ ਲੈਣ ਵਾਲੇ ਕੈਦੀਆਂ/ਹਵਾਲਾਤੀਆਂ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਸਰਟੀਫਿਕੇਟ ਦਿੱਤੇ ਗਏ, ਤਾਂ ਜੋ ਜੇਲ ਤੋਂ ਬਾਹਰ ਆਉਣ ਉਪਰੰਤ ਕੰਮ ਸੁਰੂ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਜੇਲ੍ਹ ਵਿੱਚ ਹਵਾਲਾਤੀਆਂ/ਕੈਦੀਆਂ ਨੂੰ ਚਮੜੀ ਦੇ ਰੋਗਾਂ ਨਾਲ ਪੀੜਤਾਂ ਦੇ ਇਲਾਜ ਸਬੰਧੀ ਇੱਕ ਮੈਡੀਕਲ ਕੈਂਪ ਲਗਾਇਆ ਗਿਆ ਇਸ ਮੌਕੇ ਡਾਆਲਮਜੀਤ ਸਿੰਘ, ਮੈਡੀਕਲ ਅਫਸਰ (ਚਮੜੀ ਰੋਗਾਂ ਦੇ ਮਾਹਿਰ) ਅਤੇ ਸ਼੍ਰੀ ਸੰਦੀਪ ਕੁਮਾਰ (ਫਾਰਮੇਸੀ ਅਫਸਰ) ਵੱਲੋ ਜੇਲ੍ਹ ਵਿੱਚ ਬੰਦ ਹਲਵਾਲੀਆਂ/ਕੈਦੀਆਂ ਦਾ ਚੈਕਅਪ ਕਰਕੇ ਜ਼ਰੂਰਤ ਅਨੁਸਾਰ ਦਵਾਈ ਦਿੱਤੀ ਗਈ। ਕੈਦੀਆ/ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

       ਇਸ ਉਪਰੰਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਦੇਕਰਨ ਰੋਡ ਸਥਿਤ ਮਾਨਵਤਾ ਬਾਲ ਆਸ਼ਰਮ ਦਾ ਦੌਰਾ ਕੀਤਾ ਗਿਆ

ਇਸ ਮੌਕੇ ਉਨ੍ਹਾਂ ਵੱਲੋਂ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ ਇਸ ਤੋਂ ਇਲਾਵਾ ਜੱਜ ਸਾਹਿਬ ਨੇ ਉਨ੍ਹਾਂ ਦੀ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ ਇਸ ਤੋਂ ਬਾਅਦ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਵੱਲੋਂ, ਕੋਰਟ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।  ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 15100 ’ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ

Tags:

Advertisement

Latest News

ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...
ਅਮਰੀਕਾ ਨੇ ਉੱਤਰੀ ਯਮਨ ਦੇ ਸਾਦਾ ਸੂਬੇ ਵਿੱਚ ਸੋਮਵਾਰ ਨੂੰ ਕੀਤਾ ਹਮਲਾ
ਚੰਡੀਗੜ੍ਹ ਦੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਨੇ ਆਪਣੀ ਨਵੀਂ ਇੰਸਟੀਚਿਊਟ ਬਾਡੀ ਦਾ ਗਠਨ ਕੀਤਾ
ਪੰਜਾਬ ਦੇ ਬਰਨਾਲਾ ਵਿੱਚ ਇੱਕ ਫੈਕਟਰੀ ਵਿੱਚ ਕੈਮੀਕਲ ਗੈਸ ਦੇ ਲੀਕ ਹੋਣ ਕਾਰਨ ਹੜਕੰਪ ਮਚ ਗਿਆ
ਆਈਪੀਐਲ 2025 ਦਾ 45ਵਾਂ ਮੈਚ ਮੁੰਬਈ ਇੰਡੀਅਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ
ਅਦਾਕਾਰ ਬਿਨੈ ਜੌਰਾ ਦੀ ਨਵੀਂ ਫ਼ਿਲਮ 'ਅੰਗਰੇਜੀ ਆਲੀ ਮੈਡਮ' ਚੰਡੀਗੜ੍ਹ ਫ਼ਿਲਮ ਫ਼ੈਸਟੀਵਲ ਦਾ ਹਿੱਸਾ ਬਣੀ 
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 28-04-2025 ਅੰਗ 641