ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

ਫਾਜ਼ਿਲਕਾ 7 ਜਨਵਰੀ
ਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।
ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ ਥਾਵਾ ਤੇ ਚੈਕਿੰਗ ਕੀਤੀ ਗਈ। ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ।
ਉਨਾ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਲ੍ਹਾ ਟਾਸਕ ਫੋਰਸ ਟੀਮ ਵਿਚ ਨਿਸ਼ਾਨ ਸਿੰਘ (ਸ਼ੋਸ਼ਲ ਵਰਕਰ) ਅਤੇ ਅਜੈ ਸ਼ਰਮਾ (ਲੀਗਲ ਕਮ ਪ੍ਰੋਬੇਸ਼ਨ ਅਫਸਰ) ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਸ਼ਾਮਿਲ ਸਨ। 

Advertisement

Latest News

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ
ਪੰਜਾਬ ਦੀ ਉਦਯੋਗਿਕ ਨੀਤੀ 2026 ਤਹਿਤ ਦੋ ਦਿਨਾਂ ਵਿੱਚ 2,000 ਕਰੋੜ ਰੁਪਏ ਦਾ ਨਿਵੇਸ਼ ਆਕਸ਼ਿਤ: ਸੰਜੀਵ ਅਰੋੜਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਇਲੈਕਟ੍ਰੋਹੋਮਿਓਪੈਥੀ ਡਾਕਟਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨਾਲ ਮੀਟਿੰਗ
ਭਾਰਤ-ਅਮਰੀਕਾ ਵਪਾਰ ਸਮਝੌਤਾ ਇੱਕ ਅਜਿਹਾ ਸਮਝੌਤਾ ਹੈ ਜੋ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ