ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

ਜ਼ਿਲ੍ਹਾ ਦੇ ਖਜ਼ਾਨੇ/ਸਬ ਖਜ਼ਾਨੇ 24 ਘੰਟੇ ਰਹਿਣਗੇ ਖੁੱਲ੍ਹੇ

ਮੋਗਾ, 26 ਮਾਰਚ:
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਹੋਣ ਤੋਂ ਬਾਅਦ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਸ ਦੌਰਾਨ ਵੱਖ ਵੱਖ ਤਰ੍ਹਾਂ ਦੀਆਂ ਇਨਫੋਰਸਮੈਂਟ ਟੀਮਾਂ ਹਫ਼ਤੇ ਦੇ ਸਾਰੇ ਦਿਨ 24 ਘੰਟੇ ਫੀਲਡ ਵਿੱਚ ਕੰਮ ਕਰ ਰਹੀਆਂ ਹਨ। ਇਨ੍ਹਾਂ ਇਨਫੋਰਸਮੈਂਟ ਟੀਮਾਂ ਵੱਲੋਂ ਚੈਕਿੰਗ ਦੌਰਾਨ ਜੇਕਰ ਕਿਸੇ ਵੀ ਕਿਸਮ ਦੀ ਸ਼ੱਕੀ ਨਗਦੀ/ਕਰੰਸੀ ਜਬ਼ਤ  ਕੀਤੀ ਜਾਂਦੀ ਹੈ ਤਾਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਸ ਨੂੰ ਉਸੇ ਸਮੇਂ ਹੀ ਖਜ਼ਾਨਾ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਹੁੰਦਾ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਖਜ਼ਾਨਾ ਅਤੇ ਸਬ ਖਜ਼ਾਨਿਆਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੇ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਲਿਖਤੀ ਹੁਕਮਾਂ ਵਿੱਚ ਖਜ਼ਾਨਾ ਦਫ਼ਤਰਾਂ ਵਿੱਚ ਲੋੜ ਅਨੁਸਾਰ ਕਰਮਚਾਰੀਆਂ ਨੂੰ ਤੈਨਾਤ ਕਰਨ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਹਨ  ਤਾਂ ਜੋ ਜਬਤ ਕੀਤੀ ਗਈ ਕਰੰਸੀ/ਨਗਦੀ ਨੂੰ ਖਜ਼ਾਨਾ ਦਫ਼ਤਰ ਵਿਖੇ ਸੁਰੱਖਿਅਤ ਰੱਖਿਆ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸੀਨੀਅਰ ਕਪਤਾਨ ਪੁਲਿਸ ਮੋਗਾ ਨੂੰ ਖਜ਼ਾਨਿਆਂ ਵਿੱਚ ਸੁਰੱਖਿਆ ਕਰਮਚਾਰੀ ਤੈਨਾਤ ਕਰਵਾਉਣ ਲਈ ਹਦਾਇਤ ਕਰ ਦਿੱਤੀ ਹੈ।

Tags:

Advertisement

Latest News

ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ
ਮੋਗਾ 27 ਅਪ੍ਰੈਲ:ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ  ਕਮਿਸ਼ਨਰ ਜਨਰਲ ਕਮ ਜ਼ਿਲ੍ਹਾ ਸਵੀਪ ਨੋਡਲ...
ਸਵੀਪ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੰਘਾ ਵਿਖੇ ਵੋਟਰ ਜਾਗਰੂਕਤਾ ਮੁਕਾਬਲੇ ਕਰਵਾਏ
ਡਾਕਟਰਾਂ ਲਈ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਅਧੀਨ ਮੀਟਿੰਗ ਕਮ ਟ੍ਰੇਨਿੰਗ ਦਾ ਆਯੋਜਨ
ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ ਜ਼ਿਲ੍ਹੇ ਦੇ 42 ਸਕੂਲਾਂ ਦੇ 352 ਵਾਹਨਾਂ ਦੀ ਕੀਤੀ ਜਾਂਚ
48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ੇਕਰ ਕੋਈ ਕਰੇਗਾ ਕਮਿਸ਼ਨ ਦੀ ਮੰਗ ਉਸ ਖਿਲਾਫ ਹੋਵੇਗੀ ਕਾਰਵਾਈ- ਡਿਪਟੀ ਕਮਿਸ਼ਨਰ