ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਈ :

            ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।

            ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਬੜੀ ਆਸਾਨੀ ਨਾਲ ਵਹੀਕਲਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਾ ਲੈਂਦੇ ਹਨ ਅਤੇ ਬਾਅਦ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਜਿਸ ਕਾਰਨ ਵਾਰਦਾਤ ਵਿੱਚ ਵਰਤੇ ਗਏ ਵਹੀਕਲਾਂ ਨੂੰ ਟਰੇਸ ਕਰਨ ਵਿੱਚ ਕਾਫ਼ੀ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵਹੀਕਲ ਤੋਂ ਨੰਬਰ ਪਲੇਟ ਬਣਾਕੇ ਨਾ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ਤੇ ਲਗਾਕੇ ਹੀ ਦਿੱਤੀ ਜਾਵੇ।

            ਉਨ੍ਹਾਂ ਹੁਕਮ ਵਿੱਚ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਇੱਕ ਰਜਿਸਟਰ ਲਗਾਇਆ ਜਾਵੇਜਿਸ ਵਿੱਚ ਨੰਬਰ ਪਲੇਟ ਬਣਾਉਣ ਵਾਲੇ ਵਿਅਕਤੀ ਦਾ ਨਾਮ ਸਮੇਤ ਪੂਰਾ ਪਤਾ ਅਤੇ ਉਸ ਦਾ ਸ਼ਨਾਖ਼ਤੀ ਪਰੂਫ਼ ਨਾਲ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ਦਾ ਨੰਬਰਚੈਸੀ ਨੰਬਰਇੰਜਨ ਨੰਬਰ ਵੀ ਰਜਿਸਟਰ ਵਿੱਚ ਦਰਜ ਕਰਕੇ ਉਸ ਵਿਅਕਤੀ ਦੇ ਦਸਤਖ਼ਤ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਾਹਨਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੇ ਦੁਕਾਨਦਾਰਾਂ ਵੱਲੋਂ ਸੀ.ਸੀ.ਟੀ.ਵੀ. ਕੈਮਰੇ ਲਗਵਾਏ ਜਾਣਤਾਂ ਜੋ ਇਹ ਕੈਮਰੇ ਗੱਡੀ ਅਤੇ ਨੰਬਰ ਪਲੇਟ ਲਗਾਉਣ ਆਏ ਵਿਅਕਤੀ ਨੂੰ ਕਵਰ ਕਰਦੇ ਹੋਣ।

            ਇਹ ਹੁਕਮ 31 ਜੁਲਾਈ 2025 ਤੱਕ ਲਾਗੂ ਰਹੇਗਾ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ