ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਮਾਨਸਾ, 13 ਜੂਨ:
ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ੍ਹ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ,ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਇਸ ਮੌਸਮ ਵਿੱਚ ਸਿਹਤ ਲਈ ਲਾਹੇਵੰਦ ਹਨ।
ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਜ਼ਰੂਰੀ ਹੈ ਕਿ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ਰੱਖੀਏ, ਸੂਰਜ ਦੀਆਂ ਸਿੱਧੀਆਂ ਕਿਰਨਾਂ ਤੋਂ ਆਪਣੇ ਸਰੀਰ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ, ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਹੋਣ ’ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉੱਚ ਤਾਪਮਾਨ ਸਰੀਰ ਦੀ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਲਾਹਕਾਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਗਰਮ ਲੂ ਦੇ ਇਸ ਮੌਸਮ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹ ਲੋਕ, ਜਿਹੜੇ੍ਹ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖ਼ਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।
              ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ ਨੇ ਦੱਸਿਆ ਕਿ ਗਰਮ ਲੂ ਵਿਚ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ’ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ।
 ਉਨ੍ਹਾਂ ਕਿਹਾ ਕਿ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ  ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
 ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ, ਸਾਨੂੰ ਬਾਹਰ ਜਾਣ ਵੇਲੇ ਆਪਣਾ ਮੂੰਹ, ਸਿਰ, ਹੱਥ, ਪੈਰ ਢੱਕ ਕੇ ਜਾਣਾ ਚਾਹੀਦਾ ਹੈ ਤਾਂ ਜੋ ਸਿੱਧੀ ਧੁੱਪ ਸਰੀਰ ’ਤੇ ਅਸਰ ਨਾ ਕਰ ਸਕੇ। ਸਾਰੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਦੀ ਸਿਹਤਮੰਦੀ ਲਈ ਉਚਿਤ ਪ੍ਰਬੰਧ ਕੀਤੇ ਗਏ।

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646