ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

ਬਟਾਲਾ, 9 ਜੁਲਾਈ (   )

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ, ਬਟਾਲਾ ਦੇ ਬਹਿਲੂਵਾਲ ਅਤ ਭਗਤਪੁਰ ਰਬਵਾਲਾ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਸਕ੍ਰੀਨਿੰਗਾਂ ਕਰਵਾਈਆਂ ਗਈਆਂ।

ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਬੜੀ ਦਿਲਚਸਪੀ ਅਤੇ ਸ਼ਰਧਾ ਭਾਵਨਾ ਨਾਲ ਡਾਕੂਮੈਂਟਰੀ ਦੇਖੀ।

ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਚਾਨਣਾ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਵਿੱਚ ਗੁਰੂ ਜੀ ਦੇ ਵਿਤਕਰੇ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਵੀ ਖੂਬਸੂਰਤੀ ਨਾਲ ਪੇਸ਼ ਕੀਤਾ ਗਿਆ, ਜੋ ਲੋਕਾਂ ਨੂੰ ਵਿਸ਼ਵਵਿਆਪੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸਹਿ-ਹੋਂਦ ਦੇ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਹੈ।

ਇਹ ਸਕ੍ਰੀਨਿੰਗ ਪੰਜਾਬ ਸਰਕਾਰ ਦੀ ਲੋਕਾਂ, ਵਿਸ਼ੇਸ਼ ਕਰਕੇ ਨਵੀਂ ਪੀੜ੍ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਦੀ ਮੁਹਿੰਮ ਦਾ ਹਿੱਸਾ ਹੈ।

ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਡਾਕੂਮੈਂਟਰੀ ਨੇ ਗੁਰੂ ਜੀ ਦੇ ਮਨੁੱਖਤਾ, ਬਰਾਬਰੀ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਬਾਰੇ ਇੱਕ ਪ੍ਰੇਰਨਾਦਾਇਕ ਸਮਝ ਪ੍ਰਦਾਨ ਕੀਤੀ ਹੈ, ਜੋ ਅੱਜ ਦੇ ਸਮਾਜ ਵਿੱਚ ਵੀ ਪੂਰੀ ਤਰ੍ਹਾਂ ਸਾਰਥਕ ਹੈ। 

Advertisement

Latest News

ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਾਰਡ ਨੰਬਰ 24 ਗੌਂਸਪੁਰਾ ਦੀਆਂ ਗੱਲੀਆਂ ਵਿਚ ਬੰਦ ਪਾਏ ਸੀਵਰੇਜ਼ਾਂ ਦੀ ਸਫਾਈ ਕਰਵਾਈ
ਬਟਾਲਾ, 9 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਾਸੀਆਂ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ
ਸਪੀਕਰ ਸ. ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ