ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ

ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 17 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਲਾਕ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ।

ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ।

ਇਹਨਾਂ ਡਾਕੂਮੈਂਟਰੀ ਸ਼ੋਅਜ਼ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ।Pix 17 (2)

Advertisement

Latest News

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 17 ਜੁਲਾਈ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ