ਐਸਡੀਜੀਐਮ ਸ਼੍ਰੀ ਅਨੰਦਪੁਰ ਸਾਹਿਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੋਰਾ ਕੀਤਾ ਤੇ ਰਾਹਤ ਸਮੱਗਰੀ ਵੰਡੀ

ਐਸਡੀਜੀਐਮ ਸ਼੍ਰੀ ਅਨੰਦਪੁਰ ਸਾਹਿਬ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੋਰਾ ਕੀਤਾ ਤੇ ਰਾਹਤ ਸਮੱਗਰੀ ਵੰਡੀ

 ਅਨੰਦਪੁਰ ਸਾਹਿਬ 06 ਸਤੰਬਰ ()
ਪੰਜਾਬ ਰਾਜ ਕਾਨੂਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸਡੀਜੇਐਮ ਸ਼੍ਰੀ ਅਨੰਦਪੁਰ ਸਾਹਿਬ ਗੁਰਕਿਰਨ ਸਿੰਘ ਤੇ ਐਸਡੀਜੀਐਮ ਨੰਗਲ ਸ਼੍ਰੀਮਤੀ ਨਿਧੀ ਸੈਣੀ ਵਲੋਂ ਜ਼ਿਲ੍ਹੇ ਦੇ ਹੜ੍ਹ ਦੀ ਮਾਰ ਹੇਠਾਂ ਆਏ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਲਈ ਰਾਹਤ ਸਮੱਗਰੀ ਵੰਡੀ ਗਈ।
      ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪੀੜਿਤ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ ਸਭ ਤੋਂ ਪਹਿਲਾਂ ਪਿੰਡ ਦਸਗਰਾਂ ਵਿਖੇ ਕਮਿਊਨਿਟੀ ਸੈਂਟਰ ਦਾ ਦੌਰਾ ਕੀਤਾ ਗਿਆ, ਜਿੱਥੇ ਹੜ੍ਹ ਕਾਰਨ ਲਗਭਗ 20 ਪਰਿਵਾਰਾਂ ਨੂੰ ਅਸਥਾਈ ਤੌਰ ’ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ 20 ਰਾਸ਼ਨ ਕਿੱਟਾਂ, ਸਾਬਣ ਅਤੇ ਸੈਨੀਟਰੀ ਪੈਡ ਵੰਡੇ ਗਏ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਘਰਾਂ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਸਤਲੁਜ ਦਰਿਆ ਦਾ ਪਾਣੀ ਪਿੰਡ ਦੇ ਕਈ ਹਿੱਸਿਆਂ ਵਿੱਚ ਵਹਿੰਦਾ ਮਿਲਿਆ।
      ਇਸ ਤੋਂ ਬਾਅਦ ਉਨ੍ਹਾਂ ਪਿੰਡ ਸੰਗਤਪੁਰ ਦੇ ਮੁੱਖ ਪੁੱਲ ਅਤੇ ਆਸ-ਪਾਸ ਦੇ ਇਲਾਕਿਆਂ ਦਾ ਜਾਇਜ਼ਾ ਲਿਆ ਗਿਆ। ਇਹ ਪੁੱਲ ਇਸ ਖੇਤਰ ਦਾ ਮੁੱਖ ਸੰਚਾਰ ਮਾਰਗ ਹੈ। ਇਥੇ ਦਰਿਆ ਦੇ ਟੁੱਟੇ ਬੰਨ ਦੀ ਮੁਰੰਮਤ ਦੇ ਕੰਮ ਦਾ ਨਿਰੀਖਣ ਕੀਤਾ, ਕਿਉਂਕਿ ਸਤਲੁਜ ਦੇ ਤੇਜ਼ ਪਾਣੀ ਦੇ ਵਹਾਅ ਕਰਕੇ ਡੰਗਾ ਨੁਕਸਾਨੀ ਹੋ ਗਿਆ ਸੀ।
       ਇਸ ਉਪਰੰਤ ਵੱਲੋਂ ਪਿੰਡ ਮਹਿੰਦਲੀ ਕਲਾਂ ਦਾ ਦੌਰਾ ਕੀਤਾ ਗਿਆ ਜਿੱਥੇ ਦਰਿਆ ਦਾ ਪਾਣੀ ਅੰਦਰ ਆ ਗਿਆ ਹੈ। ਟੀਮ ਵੱਲੋਂ ਟਰੈਕਟਰ ਰਾਹੀਂ ਪਿੰਡ ਵਿੱਚ ਦਾਖਲ ਹੋ ਕੇ ਪੈਦਲ ਦਰਿਆ ਦੇ ਕਿਨਾਰੇ ਦਾ ਜਾਇਜ਼ਾ ਲਿਆ ਗਿਆ। ਹੜ੍ਹ ਪੀੜਤ ਲੋਕਾਂ ਦੀ ਤੁਰੰਤ ਸਹਾਇਤਾ ਅਤੇ ਜ਼ਰੂਰਤਾਂ ਪੂਰਾ ਕਰਨ ਦਾ ਭਰੋਸਾ ਦਿੱਤਾ। 

Tags:

Advertisement

Latest News

ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ ਐਮਰਜੈਂਸੀ ਦੀ ਉਡੀਕ ਨਾ ਕਰੋ, ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਓ: ਭਗਵੰਤ ਮਾਨ ਸਰਕਾਰ ਵੱਲੋਂ ਅਪੀਲ
*ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ
ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ
ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ
ਸੀਜੀਸੀ ਯੂਨੀਵਰਸਿਟੀ, ਮੋਹਾਲੀ ਦੁਆਰਾ ਆਯੋਜੀਤ ਪ੍ਰਿੰਸੀਪਲ–ਅਧਿਆਪਕ ਐਜੂਕਾਂਕਲੇਵ, ਆਰਟੀਫੀਸ਼ਲ ਇੰਟੈਲੀਜੈਂਸ ’ਤੇ ਚਰਚਾ
ਭਾਜਪਾ ਪਿਛਲੇ ਦਰਵਾਜ਼ੇ ਤੋਂ ਨਿਯੁਕਤੀਆਂ ਰਾਹੀਂ ਪੰਜਾਬ ਦੇ ਆਪਣੇ ਸਰੋਤਾਂ 'ਤੇ ਕੰਟਰੋਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਬਲਤੇਜ ਪੰਨੂ
‘ਆਪ’ ਸਾਂਸਦ ਅਸ਼ੋਕ ਮਿੱਤਲ ਦੇ ਟਿਕਾਣਿਆਂ 'ਤੇ ਈਡੀ ਦੀ ਰੇਡ 'ਤੇ ਕੇਜਰੀਵਾਲ ਬੋਲੇ -ਮੋਦੀ ਜੀ ਨੇ ਪੰਜਾਬ ਵਿੱਚ ਸ਼ੁਰੂ ਕਰ ਦਿੱਤੀ ਚੋਣਾਂ ਦੀ ਤਿਆਰੀ