ਡਾ. ਅਸ਼ਵਨੀ ਭੱਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਲਹਿਰਾਇਆ ਕੌਮੀ ਝੰਡਾ

ਡਾ. ਅਸ਼ਵਨੀ ਭੱਲਾ ਨੇ ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਲਹਿਰਾਇਆ ਕੌਮੀ ਝੰਡਾ

ਗੁਰਦਾਸਪੁਰ, 15 ਅਗਸਤ (      ) - ਅੱਜ ਕੌਮੀ ਅਜ਼ਾਦੀ ਦਿਹਾੜਾ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ 7.00 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਡਾ. ਅਸ਼ਵਨੀ ਕੁਮਾਰ ਭੱਲਾ ਪ੍ਰਿੰਸੀਪਲ ਵੱਲੋਂ ਅਦਾ ਕੀਤੀ ਗਈ। ਐਨ.ਸੀ.ਸੀ ਦੇ 50 ਕੈਡਿਟਾਂ ਨੇ ਰਾਸ਼ਟਰੀ ਝੰਡੇ ਨੂੰ ਆਪਣੀ ਸਲਾਮੀ ਦਿੱਤੀ।

ਇਸ ਮੌਕੇ ਤੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਸਾਰੇ ਵਿਦਿਆਰਥੀਆਂ, ਅਧਿਆਪਕਾਂ, ਦਫ਼ਤਰੀ ਕਰਮਚਾਰੀਆਂ, ਲੈਬ ਸਟਾਫ਼ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ 1857 ਤੋਂ ਲੈ ਕੇ 1947 ਤੱਕ ਦਾ ਆਜ਼ਾਦੀ ਦਾ ਲੜਾਈ ਦਾ ਇਤਿਹਾਸ ਇਸ ਚੀਜ਼ ਦਾ ਗਵਾਹ ਹੈ ਕਿ ਇਸ ਵਿੱਚ ਪੰਜਾਬੀਆਂ ਨੇ ਆਪਣੀ ਸ਼ਹਾਦਤ ਦੇ ਕੇ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ, ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਦੇਸ਼ ਕਦੇ ਵੀ ਭੁੱਲ ਨਹੀਂ ਸਕਦਾ। ਇਸ ਸਮੇਂ ਇਸ ਆਜ਼ਾਦੀ ਨੂੰ ਕਾਇਮ ਰੱਖਣਾ ਸਾਡੇ ਸਮੂਹਿਕ ਜ਼ਿੰਮੇਵਾਰੀ ਹੈ ਤਾਂ ਕਿ ਆਜ਼ਾਦੀ ਦੀ ਲੜਾਈ ਦੇ ਪਰਵਾਨਿਆਂ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ।

ਡਾ. ਅਸ਼ਵਨੀ ਭੱਲਾ ਨੇ ਕਿਹਾ ਕਿ ਸਰਕਾਰੀ ਕਾਲਜ ਗੁਰਦਾਸਪੁਰ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਵਿਦਿਆਰਥੀਆਂ ਅੰਦਰ ਜੋਸ਼ ਅਤੇ ਜਜ਼ਬਾ ਭਰ ਕੇ ਰੁਜ਼ਗਾਰ ਮੁਖੀ ਬਣਾਉਣਾ ਸਾਡਾ ਮੁੱਖ ਮੰਤਵ ਹੈ। ਇਸ ਮੌਕੇ ਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਕਰਨਜੀਤ ਸ਼ਰਮਾ, ਬਰਸਰ ਡਾ. ਸਰਬਜੀਤ ਸਿੰਘ, ਐਨ.ਸੀ.ਸੀ. ਏ.ਐਨ.ਓ. ਪ੍ਰੋ. ਅਨੁਰਾਗ, ਡਾ. ਗੁਰਦੀਪ ਸਿੰਘ, ਸ਼੍ਰੀ ਬਲਜੀਤ ਸਿੰਘ, ਸ਼੍ਰੀਮਤੀ ਰਾਜ ਕੌਰ, ਰਜਿਸਟਰਾਰ ਸ਼੍ਰੀਮਤੀ ਸੀਮਾ ਮਹਾਜਨ ਨੇ ਆਪਣੀ ਬਖ਼ੂਬੀ ਹਾਜ਼ਰੀ ਸੁਨਿਸ਼ਚਿਤ ਕੀਤੀ। ਮੰਚ ਦਾ ਸੰਚਾਲਨ ਸ਼੍ਰੀਮਤੀ ਰਾਜ ਕੌਰ ਸਹਾਇਕ ਪ੍ਰੋਫੈਸਰ ਵੱਲੋਂ ਕੀਤਾ ਗਿਆ।

ਇਸ ਮੌਕੇ ਇਸ ਪ੍ਰੋਗਰਾਮ ਦੇ ਬਾਅਦ ਲੱਡੂ ਵੰਡ ਕੇ ਸਾਰੇ ਸਟਾਫ਼ ਨੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਬਾਅਦ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸਰਕਾਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ, ਰਾਸ਼ਟਰੀ ਗੀਤ, ਭੰਗੜਾ ਆਦਿ ਵਿੱਚ ਵਿਭਾਗ ਲਿਆ ਗਿਆ। ਮਾਨਯੋਗ ਡਿਪਟੀ ਕਮਿਸ਼ਨਰ ਵੱਲੋਂ ਪ੍ਰਿੰਸੀਪਲ ਸਰਕਾਰੀ ਕਾਲਜ ਗੁਰਦਾਸਪੁਰ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਪ੍ਰਸੰਸਾ ਪੱਤਰ ਭੇਟ ਕੀਤਾ ਗਿਆ।
 
Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ