ਡਾ. ਬਲਬੀਰ ਸਿੰਘ ਨੇ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ

ਡਾ. ਬਲਬੀਰ ਸਿੰਘ ਨੇ ਅੱਜ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ

Patiala,03 NOV,2024,(Azad Soch News):-  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Minister Dr. Balbir Singh) ਨੇ ਅੱਜ ਇੱਥੇ ਲਾਹੌਰੀ ਗੇਟ (Lahori Gate) ਵਿਖੇ ਸਥਿਤ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਸ੍ਰੀ ਵਿਸ਼ਵਕਰਮਾ ਜੀ (Sri Vishwakarma Ji) ਦੇ ਮਹਾਨ ਪੂਜਾ ਉਤਸਵ ਮੌਕੇ ਸ਼ਿਰਕਤ ਕੀਤੀ,ਵਿਸ਼ਵਕਰਮਾ ਚੈਰੀਟੇਬਲ,ਐਜੂਕੇਸ਼ਨ ਅਤੇ ਵੈਲਫੇਅਰ ਟਰੱਸਟ ਵੱਲੋਂ ਕਰਵਾਏ ਸਮਾਗਮ ਮੌਕੇ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਵਿਸ਼ਵਕਰਮਾ ਜੀ (Vishwakarma Ji) ਨੂੰ ਮੰਨਣ ਵਾਲੇ ਮਿਹਨਤਕਸ਼ ਲੋਕਾਂ ਨੇ ਦੇਸ਼ ਤੇ ਸਮਾਜ ਦੀ ਤਰੱਕੀ ‘ਚ ਅਹਿਮ ਯੋਗਦਾਨ ਪਾਇਆ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ੍ਰੀ ਵਿਸ਼ਵਕਰਮਾ ਜੀ (Sri Vishwakarma Ji) ਦੇ ਮਹਾਨ ਪੂਜਾ ਉਤਸਵ (Puja Festival) ਦੀ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਣ ਲਈ ਹਰ ਨਾਗਰਿਕ ਨੂੰ ਆਪਣਾ ਯੋਗਦਾਨ ਜਰੂਰ ਪਾਵੇ,ਇਸ ਤੋਂ ਪਹਿਲਾਂ ਡਾ. ਬਲਬੀਰ ਸਿੰਘ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਅਮਨ- ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਤੇ ਸਮਾਜ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ,ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਬਲਤੇਜ ਪੰਨੂ ਅਤੇ ਐਡਵੋਕੇਟ ਰਾਹੁਲ ਸੈਣੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਦਿਵਾਲੀ ਮੌਕੇ ਖ਼ਤਰਨਾਕ ਪੱਧਰ ‘ਤੇ ਵਧੇ ਪ੍ਰਦੂਸ਼ਣ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅਪੀਲ ਕੀਤੀ ਕਿ ਛੋਟੇ ਬੱਚਿਆਂ ਤੇ ਬਜ਼ੁਰਗਾਂ ਨੂੰ ਬਿਮਾਰੀਆਂ ਤੋਂ ਬਚਾਉਣ ਸਮੇਤ ਸਾਂਹ, ਛਾਤੀ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਬਚਣ ਲਈ ਪਟਾਕੇ ਵਜਾਉਣ ਤੋਂ ਸਦਾ ਲਈ ਗੁਰੇਜ਼ ਕੀਤਾ ਜਾਵੇ, ਇਸ ਤੋਂ ਬਿਨ੍ਹਾਂ ਕੂੜੇ ਤੇ ਪਰਾਲੀ ਨੂੰ ਅੱਗ ਵੀ ਨਾ ਲਗਾਈ ਜਾਵੇ, ਕਿਉਂਕਿ ਅਜਿਹਾ ਹੋਣ ਨਾਲ ਬਹੁਤ ਗੰਭੀਰ ਬਿਮਾਰੀਆਂ ਲੱਗ ਰਹੀਆਂ ਹਨ।

ਇਸ ਮੌਕੇ ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮਹਿਲ, ਸੀਨੀਅਰ ਮੀਤ ਪ੍ਰਧਾਨ ਕੇਸਰ ਸਿੰਘ, ਮੀਤ ਪ੍ਰਧਾਨ ਨਰਿੰਦਰ ਸਿੰਘ, ਸਕੱਤਰ ਜਤਿੰਦਰ ਸਿੰਘ, ਲੀਗਲ ਸਲਾਹਕਾਰ ਅਮਰੀਕ ਸਿੰਘ ਧੀਮਾਨ, ਸਰਬਜੀਤ ਸਿੰਘ ਧੀਮਾਨ ਜੈ ਭਾਰਤ ਕੰਬਾਇਨ ਤੇ ਵੇਦ ਕਪੂਰ ਨੇ ਡਾ. ਬਲਬੀਰ ਸਿੰਘ (Dr. Balbir Singh) ਦਾ ਸਨਮਾਨ ਕੀਤਾ,ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਮੇਟੀ ਵੱਲੋਂ ਦਿੱਤੇ ਮੰਗ ਪੱਤਰ ‘ਚ ਦਰਜ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਮਿਹਨਤਕਸ਼ ਵਿਅਕਤੀ ਦੇ ਨਾਲ ਖੜ੍ਹੀ ਹੈ,ਸਮਾਗਮ ਮੌਕੇ ਸਾਬਕਾ ਏ.ਡੀ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਸਰਪ੍ਰਸਤ ਸੁਖਦੇਵ ਸਿੰਘ, ਬਾਬੂ ਰਮੇਸ਼ ਧੀਮਾਨ ਮੈਨੇਜਰ, ਕੁਲਦੀਪ ਸਿੰਘ ਖ਼ਜ਼ਾਨਚੀ, ਹਰਵਿੰਦਰ ਸਿੰਘ, ਸੁਰਤੀਨਾਥ ਜੰਡੂ, ਗੁਰਸ਼ਰਨ ਸਿੰਘ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਮਨੋਜ ਸੱਗੂ, ਵਿਕਰਮ ਸੱਗੂ, ਹਰਿੰਦਰ ਸਿੰਘ ਸਨੌਰੀ ਅੱਡਾ, ਸਨਦੀਪ ਸੱਗੂ ਤੇ ਹੋਰ ਪਤਵੰਤੇ ਮੌਜੂਦ ਸਨ,ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ।

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ