ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।

ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”

ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ 'ਤੇ ਹੈ।”

ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।

ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।

ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ  ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ 'ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ। 

Related Posts

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ