ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 03 ਮਾਰਚ:

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ  ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ  ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।

ਕੈਬਨਿਟ ਮੰਤਰੀ  ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।

Tags:

Advertisement

Latest News

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ,...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ - ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ