ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਡਾ. ਬਲਜੀਤ ਕੌਰ ਨੇ ਵੱਖ-ਵੱਖ ਆਂਗਣਵਾੜੀ ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 8 ਜੁਲਾਈ 


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਅਤੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ ਯੂਨੀਅਨ ਪੰਜਾਬ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਆਗਣਵਾੜੀ ਵਰਕਰ ਨੂੰ ਗ੍ਰੇਡ 3 ਅਤੇ ਹੈਲਪਰ ਨੂੰ ਗ੍ਰੇਡ 4 ਦਾ ਦਰਜਾ, 0 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਰੱਖੇ ਜਾਣ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰ ਹੈਲਪਰ ਨੂੰ ਸੇਵਾ ਮੁਕਤੀ ਤੇ  ਗਰੈਚੁਟੀ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਅਸਾਮੀਆਂ ਦੀ ਭਰਤੀ, ਮੈਡੀਕਲ ਛੁੱਟੀ, ਆਯੁਸ਼ਮਾਨ ਬੀਮਾ ਯੋਜਨਾ ਨਾਲ ਜੋੜਦੇ ਹੋਏ ਮੁਫ਼ਤ ਇਲਾਜ ਲਈ ਕਾਰਡ ਬਣਾਏ ਜਾਣ, ਮਾਣਭੱਤਾ ਦੁੱਗਣਾ ਕਰਨ ਸਬੰਧੀ ਮੰਗਾਂ ਸ਼ਾਮਲ ਹਨ।

ਕੈਬਨਿਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਪੂਰੇ ਧਿਆਨ ਨਾਲ ਸੁਣੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਯੂਨੀਅਨ ਦੀਆਂ ਮੰਗਾਂ ਦੇ ਹੱਲ ਸਬੰਧੀ ਵੱਖ ਵੱਖ ਵਿਭਾਗਾਂ ਨਾਲ 5 ਅਗਸਤ 2024 ਨੂੰ ਮੀਟਿੰਗ ਰੱਖੀ ਹੈ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਅਮਰਜੀਤ ਸਿੰਘ ਭੁੱਲਰ, ਸੁਖਦੀਪ ਸਿੰਘ ਝੱਜ, ਡੀ.ਪੀ.ਓ ਹੈਡਆਫਿਸ ਸੁਮਨਦੀਪ ਕੌਰ ਅਤੇ ਸੁਪਰਡੈਂਟ ਬਲਰਾਜ ਕੌਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ