ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਜੁਲਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ, ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਾਲੇਰਕੋਟਲਾ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਨੂੰ 14.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 2748 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।


ਉਹਨਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 224 ਲਾਭਪਾਤਰੀ, ਫਤਿਹਗੜ੍ਹ ਸਾਹਿਬ ਦੇ 38 ਲਾਭਪਾਤਰੀ, ਫਾਜ਼ਿਲਕਾ ਦੇ 111 ਲਾਭਪਾਤਰੀ, ਗੁਰਦਾਸਪੁਰ ਦੇ 182 ਲਾਭਪਾਤਰੀ, ਹੁਸ਼ਿਆਰਪੁਰ ਦੇ 181 ਲਾਭਪਾਤਰੀ, ਕਪੂਰਥਲਾ ਦੇ 24 ਲਾਭਪਾਤਰੀ, ਲੁਧਿਆਣਾ ਦੇ 760 ਲਾਭਪਾਤਰੀ, ਮੋਗਾ ਦੇ 18 ਲਾਭਪਾਤਰੀ, ਸ੍ਰੀ ਮੁਕਤਸਰ ਸਾਹਿਬ ਦੇ 33 ਲਾਭਪਾਤਰੀ, ਪਟਿਆਲਾ ਦੇ 883 ਲਾਭਪਾਤਰੀ, ਪਠਾਨਕੋਟ ਦੇ 37 ਲਾਭਪਾਤਰੀ, ਸੰਗਰੂਰ ਦੇ 155 ਲਾਭਪਾਤਰੀ ਅਤੇ ਮਲੇਰਕੋਟਲਾ ਦੇ 102 ਲਾਭਪਾਤਰੀ ਨੂੰ ਕਵਰ ਕੀਤਾ ਗਿਆ  ਹੈ।


ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Tags:

Advertisement

Latest News

ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ ਵਿਧਾਇਕ ਰਮਨ ਅਰੋੜਾ ਨੇ ਸਿਹਤਮੰਦ ਜੀਵਨਸ਼ੈਲੀ ਤੇ ਰਿਵਾਇਤੀ ਖਾਣੇ ਦੀ ਮਹੱਤਤਾ ’ਤੇ ਦਿੱਤਾ ਜ਼ੋਰ
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ
ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀਆਂ ਪਿਛਲੇ 3 ਸਾਲਾਂ ਦੇ ਦੌਰਾਨ ਬਿਜਲੀ ਖੇਤਰ ਵਿੱਚ ਪ੍ਰਾਪਤੀਆਂ
ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ
ਲਾਅ ਐਂਡ ਆਰਡਰ ਖ਼ਰਾਬ ਕਰਨ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ - 'ਆਪ' ਆਗੂ ਨੀਲ ਗਰਗ