ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ


ਚੰਡੀਗੜ੍ਹ, 18 ਜਨਵਰੀ:


ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 5951 ਲਾਭਪਾਤਰੀਆਂ ਨੂੰ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ.ਨਗਰ, ਐਸ.ਬੀ.ਐਸ.ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਅਤੇ 2024-25 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 5951 ਲਾਭਪਾਤਰੀਆਂ ਨੂੰ ਕਵਰ ਕਰਨ ਲਈ 30.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਬਰਨਾਲਾ ਦੇ 136, ਬਠਿੰਡਾ ਦੇ 455, ਫਰੀਦਕੋਟ ਦੇ 187, ਫਿਰੋਜ਼ਪੁਰ ਦੇ 1230 ਫਤਿਹਗੜ੍ਹ  ਸਾਹਿਬ ਦੇ 192, ਫਾਜ਼ਿਲਕਾ ਦੇ 347, ਹੁਸ਼ਿਆਰਪੁਰ ਦੇ 189, ਜਲੰਧਰ ਦੇ 1263 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮਾਨਸਾ ਦੇ 271, ਸ੍ਰੀ ਮੁਕਤਸਰ ਸਾਹਿਬ ਦੇ 90, ਪਟਿਆਲਾ ਦੇ 530, ਰੂਪਨਗਰ ਦੇ 199, ਐਸ.ਏ.ਐਸ. ਨਗਰ ਦੇ 218, ਐਸ.ਬੀ.ਐਸ. ਨਗਰ ਦੇ 166, ਸੰਗਰੂਰ ਦੇ 408 ਅਤੇ ਮਲੇਰਕੋਟਲਾ ਦੇ 70 ਲਾਭਪਾਤਰੀਆਂ ਨੂੰ ਵੀ ਵਿੱਤੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੀ ਲਗਾਤਾਰ ਕਾਰਜਸ਼ੀਲ ਹੈ। ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

Tags:

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ