ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਡਾ. ਬਲਜੀਤ ਕੌਰ ਵੱਲੋਂ ਰਾਜਾ ਵੜਿੰਗ ਦੇ ਸਵਰਗੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ਦੀ ਕੜੀ ਨਿੰਦਾ

ਚੰਡੀਗੜ੍ਹ, 4 ਨਵੰਬਰ:

ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਵਰਗੀ ਕਾਂਗਰਸੀ ਦਿੱਗਜ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਦੀ ਕੜੀ ਨਿੰਦਾ ਕੀਤੀ।

ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ “ਸ਼੍ਰੀ ਬੂਟਾ ਸਿੰਘ ਜੀ ਸਿਰਫ਼ ਭਾਰਤੀ ਰਾਜਨੀਤੀ ਦੇ ਇੱਕ ਉੱਚੇ ਨੇਤਾ ਹੀ ਨਹੀਂ ਸਨ, ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਲਈ ਮਾਣ ਅਤੇ ਸਸ਼ਕਤੀਕਰਨ ਦੇ ਪ੍ਰਤੀਕ ਸਨ। ਉਨ੍ਹਾਂ ਬਾਰੇ ਅਜਿਹੇ ਇਤਰਾਜ਼ਯੋਗ ਸ਼ਬਦਾਂ ਵਿੱਚ ਗੱਲ ਕਰਨਾ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਹੈ ਤੇ ਉਹਨਾਂ ਮੁੱਲਾਂ ਦਾ ਵੀ ਘਾਟਾ ਹੈ ਜਿਨ੍ਹਾਂ ਲਈ ਉਹ ਜੀਵਨ ਭਰ ਖੜ੍ਹੇ ਰਹੇ।”

ਡਾ. ਕੌਰ ਨੇ ਅੱਗੇ ਕਿਹਾ, “ਮੈਂ ਸ੍ਰੀ ਰਾਜਾ ਵੜਿੰਗ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਤੇ ਅਸੰਵੇਦਨਸ਼ੀਲ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦੀ ਹਾਂ। ਅਜਿਹੀ ਭਾਸ਼ਾ, ਖਾਸ ਕਰਕੇ ਜਦੋਂ ਇੱਕ ਸਤਿਕਾਰਯੋਗ ਦਲਿਤ ਨੇਤਾ ਵੱਲ ਨਿਰਦੇਸ਼ਤ ਕੀਤੀ ਜਾਵੇ, ਸਤਿਕਾਰ ਅਤੇ ਹਮਦਰਦੀ ਦੀ ਚਿੰਤਾਜਨਕ ਘਾਟ ਨੂੰ ਦਰਸਾਉਂਦੀ ਹੈ। ਇਹ ਕਿਸੇ ਵੀ ਸਿਵਲ ਸਮਾਜ ਵਿੱਚ ਅਸਵੀਕਾਰਯੋਗ ਹੈ, ਰਾਜਨੀਤੀ ਵਿੱਚ ਤਾਂ ਬਿਲਕੁਲ ਨਹੀਂ।”

ਉਨ੍ਹਾਂ ਸਾਰੇ ਰਾਜਨੀਤਿਕ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਸੇਵਾ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਅਤੇ ਆਪਣੇ ਸ਼ਬਦਾਂ ਵਿੱਚ ਸਨਮਾਨ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣ। “ਸਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਸ਼ਬਦਾਂ ਦਾ ਵਜ਼ਨ ਹੁੰਦਾ ਹੈ। ਸ਼੍ਰੀ ਬੂਟਾ ਸਿੰਘ ਜੀ ਦੇ ਯੋਗਦਾਨ ਨੂੰ ਕਿਸੇ ਵੀ ਬੇਜੁਮੇਵਾਰ ਬਿਆਨ ਨਾਲ ਘਟਾਇਆ ਨਹੀਂ ਜਾ ਸਕਦਾ,” ਡਾ. ਬਲਜੀਤ ਕੌਰ ਨੇ ਕਿਹਾ।

ਮੰਤਰੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਕੀਤੀ ਗਈ ਖੁਦਮੁਖਤਿਆਰੀ ਕਾਰਵਾਈ ਦਾ ਸਵਾਗਤ ਕੀਤਾ, ਜਿਸ ਨੇ ਸ੍ਰੀ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਤਰਨਤਾਰਨ ਰਿਟਰਨਿੰਗ ਅਫ਼ਸਰ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ “ਅਜਿਹੀਆਂ ਘਟਨਾਵਾਂ ਤੋਂ ਬਾਅਦ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਕਮਿਸ਼ਨ ਨੂੰ ਚਾਹੀਦਾ ਹੈ ਕਿ ਇਹ ਮਾਮਲਾ ਗੰਭੀਰਤਾ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਨਿਆਂ ਸਿਰਫ਼ ਬੂਟਾ ਸਿੰਘ ਜੀ ਦੀ ਯਾਦ ਲਈ ਨਹੀਂ ਸਗੋਂ ਹਰ ਉਸ ਵਿਅਕਤੀ ਲਈ ਹੋਵੇ ਜੋ ਸਤਿਕਾਰ ਦੀ ਉਮੀਦ ਕਰਦਾ ਹੈ।”

ਡਾ. ਬਲਜੀਤ ਕੌਰ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦਾ ਰਾਜਨੀਤਿਕ ਸੱਭਿਆਚਾਰ ਸਮਾਨਤਾ, ਨਿਆਂ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਨੂੰ ਦਰਸਾਉਣਾ ਚਾਹੀਦਾ ਹੈ। 

Advertisement

Latest News

ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ ਭਗਵੰਤ ਸਿੰਘ ਮਾਨ,ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ
ਬਟਾਲਾ, 7 ਨਵੰਬਰ,2025:- ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ (New Tehsil Complex...
ਵਿੱਕੀ ਕੌਸ਼ਲ ਦੀ ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਜਨਮ ਦਿੱਤਾ ਹੈ
ਰਾਸ਼ਟਰੀ ਗੀਤ 'ਵੰਦੇ ਮਾਤਰਮ' ਦੇ 150 ਸਾਲ ਪੂਰੇ ਹੋਣ ਦੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7 ਨਵੰਬਰ 2025 ਨੂੰ ਇੱਕ ਇਤਿਹਾਸਕ ਸਮਾਗਮ ਦਾ ਆਗਾਜ਼ ਕੀਤਾ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵੰਬਰ 2025 ਜਲਦੀ ਭਾਰਤ ਦਾ ਦੌਰਾ ਕਰ ਸਕਦੇ ਹਨ 
ਦਿੱਲੀ ਵਿੱਚ ਠੰਢ ਵਧਣ ਦੇ ਨਾਲ ਮੌਸਮ ਵਿਭਾਗ ਦੀ ਚੇਤਾਵਨੀ ਹੈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-11-2025 ਅੰਗ 539
Realme GT 8 Pro ਜਲਦੀ ਹੀ ਭਾਰਤ ਵਿੱਚ ਲਾਂਚ ਹੋਵੇਗਾ