ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਬਜ਼ੁਰਗਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਮੋਹਾਲੀ 'ਚ ਬਣੇਗਾ ਆਧੁਨਿਕ ਬਿਰਧ ਆਸ਼ਰਮ: ਡਾ. ਬਲਜੀਤ ਕੌਰ

ਚੰਡੀਗੜ੍ਹ, 7 ਜੁਲਾਈ: ਪੰਜਾਬ ਦੇ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਪੁੱਟਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸਰਕਾਰੀ ਮਲਕੀਅਤ ਅਤੇ ਪ੍ਰਬੰਧਨ ਅਧੀਨ ਬਣਨ ਵਾਲੇ ਇਸ ਆਸ਼ਰਮ ਲਈ ਗਮਾਡਾ ਵੱਲੋਂ ਸੈਕਟਰ-78 ਵਿਖੇ 2.92 ਏਕੜ ਜ਼ਮੀਨ ਅਲਾਟ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਅਤੇ ਮਾਰਗਦਰਸ਼ਕ ਹਨ, ਅਤੇ ਜ਼ਿੰਦਗੀ ਦੇ ਇਸ ਪੜਾਅ 'ਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਰਕਾਰ ਦਾ ਸਭ ਤੋਂ ਪਹਿਲਾ ਫ਼ਰਜ਼ ਹੈ।

ਸੂਬੇ ਦੇ ਮੁਖੀ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਡਾ. ਬਲਜੀਤ ਕੌਰ ਨੇ ਭਾਵੁਕ ਹੋ ਕੇ ਕਿਹਾ: "ਸਾਡੀ ਸਰਕਾਰ ਸਿਰਫ਼ ਇੱਟ-ਪੱਥਰ ਦੀਆਂ ਇਮਾਰਤਾਂ ਨਹੀਂ ਬਣਾ ਰਹੀ, ਸਗੋਂ ਇੱਕ ਅਜਿਹਾ 'ਸੁਰੱਖਿਅਤ ਘਰ' ਤਿਆਰ ਕਰ ਰਹੀ ਹੈ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਆਪਣਾਪਨ, ਮਾਣ-ਸਤਿਕਾਰ ਅਤੇ ਪਰਿਵਾਰ ਵਰਗਾ ਨਿੱਘ ਮਿਲ ਸਕੇ।ਮੁੱਖ ਮੰਤਰੀ ਦਾ ਸਪੱਸ਼ਟ ਪ੍ਰਣ ਹੈ ਕਿ ਪੰਜਾਬ ਦੇ ਕਿਸੇ ਵੀ ਬਜ਼ੁਰਗ ਨੂੰ ਉਮਰ ਦੇ ਇਸ ਪੜਾਅ 'ਤੇ ਇਕੱਲਾਪਣ ਜਾਂ ਲਾਚਾਰੀ ਦੇ ਹੰਝੂ ਨਾ ਬਹਾਉਣੇ ਪੈਣ, ਬਲਕਿ ਉਨ੍ਹਾਂ ਦੇ ਚਿਹਰੇ 'ਤੇ ਮੁਸਕਾਨ ਲਿਆਉਣਾ ਸਾਡਾ ਮੁੱਖ ਫ਼ਰਜ਼ ਹੈ। ਇਹ ਆਸ਼ਰਮ ਉਨ੍ਹਾਂ ਲਈ ਇੱਕ ਮਜ਼ਬੂਤ ਸਹਾਰਾ ਬਣੇਗਾ।"

ਕੰਮ ਦੀ ਪ੍ਰਗਤੀ ਬਾਰੇ ਦੱਸਦਿਆਂ ਮੰਤਰੀ ਨੇ ਅੱਗੇ ਕਿਹਾ ਕਿ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਐਸਟੇਟ ਅਫਸਰ (ਪਲਾਟਸ), ਗਮਾਡਾ, ਪੂਡਾ ਭਵਨ, ਮੋਹਾਲੀ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਲਾਗੂ ਨਿਯਮਾਂ ਅਨੁਸਾਰ ਉਕਤ ਸਾਈਟ ਦਾ ਭੌਤਿਕ ਕਬਜ਼ਾ (Physical Possession) ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਸੌਂਪਣ ਲਈ ਲੋੜੀਂਦੀ ਕਾਰਵਾਈ ਜਲਦ ਤੋਂ ਜਲਦ ਮੁਕੰਮਲ ਕੀਤੀ ਜਾਵੇ, ਤਾਂ ਜੋ ਨਿਰਮਾਣ ਕਾਰਜ ਤੁਰੰਤ ਸ਼ੁਰੂ ਕੀਤਾ ਜਾ ਸਕੇ।

 

Advertisement

Latest News

ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ
ਫਾਜ਼ਿਲਕਾ, 7 ਜੁਲਾਈ:   ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਦੇ ਹੁਕਮਾਂ ਅਨੁਸਾਰ ਪਿੰਡ ਸੱਯਦਵਾਲਾ ਵਿਚ ਕੈਂਪ ਲਗਾਕੇ ਕਿਸਾਨਾਂ ਨੂੰ ਨਰਮੇਂ...
ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ
ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ 'ਆਪ' ਵਿੱਚ ਹੋਏ ਸ਼ਾਮਲ
ਮੋਦੀ ਸਰਕਾਰ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ