ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਦਹੀਯਾ

ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਦਹੀਯਾ

ਫਿਰੋਜ਼ਪੁਰ 16 ਅਪ੍ਰੈਲ 2025 ( ਸੁੱਖਵਿੰਦਰ ਸਿੰਘ ):-  ਹਲਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 2022 ਵਿੱਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤਹਿਤ ਕੰਮ ਕਰਨ ਦੇ ਆਧਾਰ ਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ 92 ਸੀਟਾਂ ਦੀ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ। 

 ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਕਿ 2017 ਵਿੱਚ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ। 

ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ 58 ਪੋਸਟਾਂ ਦਾ ਰਾਖਵਾਂਕਰਨ ਦਿੱਤਾ ਗਿਆ ਹੈ ਵਕੀਲਾਂ ਦੀਆਂ ਪੋਸਟਾਂ ਵਾਸਤੇ ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਹੁਣ ਐਸ.ਸੀ. ਭਾਈਚਾਰੇ ਨਾਲ ਸਬੰਧਤ ਵਕੀਲ ਸਾਹਿਬਾਨ ਨਿਆਂ ਪ੍ਰਣਾਲੀ ਦੇ ਵਿੱਚ ਸੇਵਾਵਾਂ ਕਰਨਗੇ ਅਤੇ ਉਨ੍ਹਾਂ ਦਾ ਹਾਈਕੋਰਟ ਵਿੱਚ ਜਾਣ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਨੇ ਬਤੌਰ ਇੱਕ ਵਕੀਲ ਹੋਣ ਤੇ ਨਾਤੇ ਸਮੂਹ ਐਸ.ਸੀ. ਭਾਈਚਾਰੇ ਦੇ ਵਕੀਲਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਦੀ ਵਧਾਈ ਦਿੱਤੀ ਅਤੇ ਰਾਸ਼ਟਰੀ ਕੰਨਵੀਟਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। 

 ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵੀ ਵਚਨਬੱਧ ਹੈ ਅਤੇ ਹੁਣ ਕਣਕ ਦੀ ਵਾਢੀ ਸਮੇਂ ਮੰਡੀਆਂ ਵਿੱਚ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ, ਸਰਪੰਚ ਅਮਨਦੀਪ ਸਿੰਘ ਹਾਜ਼ਰ ਸਨ।

Advertisement

Latest News

ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ ਅਮਰੀਕੀ ਸੂਬੇ ਮਿਨੇਸੋਟਾ ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦਾ ਕਤਲ
Champlin (USA),15,JUN,2025,(Azad Soch News):- ਅਮਰੀਕੀ ਸੂਬੇ ਮਿਨੇਸੋਟਾ (Minnesota) ਦੇ ਸਦਨ ਦੀ ਸਾਬਕਾ ਸਪੀਕਰ ਮੇਲਿਸਾ ਹੋਰਟਮੈਨ ਅਤੇ ਉਨ੍ਹਾਂ ਦੇ ਪਤੀ ਦੀ...
ਇਜ਼ਰਾਈਲ ਨੇ ਈਰਾਨ ਦੇ ਦੱਖਣੀ ਪਾਰਸ ਗੈਸ ਫੀਲਡ 'ਤੇ ਹਮਲਾ ਕੀਤਾ
ਅੱਜ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਨੇ ਦਸਤਕ ਦੇ ਦਿੱਤੀ
ਸਾਡੀ ਸਰਕਾਰ ਨੇ ਜੋ ਵਾਦਾ ਕੀਤਾ ਉਸ ਨੂੰ ਪੂਰਾ ਕਰ ਦਿਖਾਇਆ-ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 15-06-2025 ਅੰਗ 688
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਲੁਧਿਆਣਾ ਉਪਚੋਣ 'ਚ ਆਮ ਆਦਮੀ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਲਈ ਰਾਜਗੁਰੂ ਨਗਰ 'ਚ ਚੋਣ ਪ੍ਰਚਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 23 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ