ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਚੱਲਦਿਆਂ ਪੰਜਾਬ ਵਿੱਚ ਐਸ.ਸੀ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ: ਨਾਰੇਸ਼ ਕਟਾਰੀਆ
ਜ਼ੀਰਾ, 16 ਅਪ੍ਰੈਲ
ਆਮ ਆਦਮੀ ਪਾਰਟੀ ਦੇ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਵਲੋਂ ਜ਼ੀਰਾ ਵਿਖੇ ਪੈ੍ਰੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਜਿਸ ਸੋਚ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਸੀ, 2022 ਵਿਚ ਜਦੋਂ ਆਮ ਆਦਮੀ ਪਾਰਟੀ ਪੰਜਾਬ ਵਿੱਚ ਚੋਣ ਲੜ ਰਹੀ ਸੀ, ਅਸੀਂ ਪੰਜਾਬ ਦੇ ਲੋਕਾਂ ਦੇ ਸਾਹਮਣੇ ਦੋ ਤਸਵੀਰਾਂ ਅਤੇ ਦੋ ਵਿਚਾਰ ਪੇਸ਼ ਕੀਤੇ ਸਨ, ਜੋ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਵਿਚਾਰ ਸਨ।
ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਫੋਟੋ ਅੱਜ ਪੰਜਾਬ ਦੇ ਹਰ ਦਫ਼ਤਰ ਵਿੱਚ ਲੱਗੀ ਹੋਈ ਹੈ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਫੋਟੋ ਅੱਜ ਪੰਜਾਬ ਦੇ ਹਰ ਵਿਭਾਗ ਵਿੱਚ ਲੱਗੀ ਹੋਈ ਹੈ। ਅੱਜ ਪੰਜਾਬ ਵਿੱਚ, ਅਸੀਂ ਦੋ ਚੀਜ਼ਾਂ ’ਤੇ ਕੰਮ ਕਰ ਰਹੇ ਹਾਂ: ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ ਅਤੇ ਬਾਬਾ ਸਾਹਿਬ ਦੀ ਸੋਚ ਨੂੰ ਆਮ ਆਦਮੀ ਪਾਰਟੀ ਨੇ ਅਪਣਾਇਆ ਹੈ।
ਦੇਸ਼ ਨੂੰ ਆਜ਼ਾਦੀ ਮਿਲੇ 75 ਸਾਲ ਹੋ ਗਏ ਹਨ, ਪਰ ਦੇਸ਼ ਭਰ ਦੀਆਂ ਸਾਰੀਆਂ ਹਾਈ ਕੋਰਟਾਂ ਵਿੱਚ, ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਹੈ। ਇਹ 2017 ਵਿੱਚ ਸਾਡੀ ਪਾਰਟੀ ਦੀ ਮੰਗ ਸੀ, ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ, ਜਿਸ ਨੇ ਸਾਡੀ ਮੰਗ ਵੱਲ ਕੋਈ ਧਿਆਨ ਨਹੀਂ ਦਿੱਤਾ।
2022 ਵਿੱਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਲੋਕਾਂ ਨੇ ਪਹਿਲੀ ਵਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮੌਕਾ ਦਿੱਤਾ। ਉਸ ਸਮੇਂ ਅਸੀਂ ਪੰਜਾਬ ਦੇ ਲੋਕਾਂ ਨਾਲ ਅਤੇ ਖਾਸ ਕਰਕੇ ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਾਤੀਆਂ ਨਾਲ ਇੱਕ ਵੱਡਾ ਵਾਅਦਾ ਕੀਤਾ ਸੀ ਕਿ ਜਦੋਂ ਅਸੀਂ ਸੱਤਾ ਵਿੱਚ ਆਵਾਂਗੇ, ਤਾਂ ਅਸੀਂ ਤੁਹਾਡੇ ਬੱਚਿਆਂ ਨੂੰ ਹਾਈ ਕੋਰਟ ਵਿੱਚ ਰਾਖਵਾਂਕਰਨ ਦੇਵਾਂਗੇ। ਇਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆ ਦੇ ਹੱਕ ਵਿੱਚ ਲਿਆ ਗਿਆ ਇੱਕ ਇਤਿਹਾਸਕ ਵੱਡਾ ਫੈਸਲਾ ਹੈ।ਇਹ ਫੈਸਲਾ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਮਾਨ ਨੇ ਲਿਆ ਸੀ, ਜਿਸ ਦੇ ਤਹਿਤ ਅਸੀਂ 58 ਅਸਾਮੀਆਂ ਰਾਖਵੀਆਂ ਰੱਖੀਆਂ ਸਨ।
ਉਨ੍ਹਾਂ ਕਿਹਾ ਕਿ ਅੱਜ ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸਲਾਮ ਕਰਦਾ ਹਾਂ ਅਤੇ ਮੈਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ।
ਹਲਕਾ ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ 2022 ਵਿੱਚ ਚੋਣਾਂ ਤੋਂ ਪਹਿਲਾਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਤਹਿਤ ਕੰਮ ਕਰਨ ਦੇ ਆਧਾਰ ਤੇ ਲੋਕਾਂ ਦੇ ਘਰ-ਘਰ ਤੱਕ ਪਹੁੰਚੀ ਸੀ ਅਤੇ ਪੰਜਾਬ ਵਾਸੀਆਂ ਨੇ ਵੱਡੀ ਜਿੱਤ ਨਾਲ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਾਈ ਸੀ। ਉਨ੍ਹਾਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਏਨਾ ਮਹਾਨ ਸ਼ਖਸੀਅਤਾਂ ਦੀ ਵਿਚਾਰਧਾਰਾ ਤੇ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਸਿੱਖਿਆ, ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਨਸ਼ੇ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਕਿਹਾ ਪਿਛਲੀ ਕਾਂਗਰਸ ਦੀ ਸਰਕਾਰ ਸਮੇਂ ਆਮ ਆਦਮੀ ਪਾਰਟੀ ਨੇ ਇੱਕ ਗੱਲ ਨੋਟਿਸ ਕੀਤੀ ਸੀ ਕਿ ਹਾਈਕੋਰਟ ਵਿੱਚ ਸਰਕਾਰੀ ਵਕੀਲਾਂ ਦੀਆਂ ਪੋਸਟਾਂ ਤੇ ਅਨੁਸੂਚਿਤ ਜਾਤੀਆਂ ਲਈ ਕੋਈ ਰਾਖਵਾਂਕਰਨ ਨਹੀਂ ਸੀ। ਉਨ੍ਹਾਂ ਕਿਹਾ ਕਿ ਏ.ਜੀ. ਦਫ਼ਤਰ ਵਿੱਚ ਐਸ.ਸੀ. ਭਾਈਚਾਰੇ ਲਈ ਕੋਈ ਰਾਖਵਾਂਕਰਨ ਨਹੀਂ ਸੀ ਅਤੇ ਸਾਡੀ ਪਾਰਟੀ ਨੇ ਕਿਹਾ ਸੀ ਕਿ ਐਸ.ਸੀ. ਭਾਈਚਾਰੇ ਨੂੰ ਇਸ ਸਬੰਧੀ ਰਾਖਵਾਂਕਰਨ ਦਿੱਤਾ ਜਾਵੇਗਾ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰ ਕੇ ਵਿਖਾਇਆ ਹੈ।


