ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਸਖਤ ਨਿੰਦਾ

ਚੰਡੀਗੜ੍ਹ, 27 ਜਨਵਰੀ

ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ 76ਵੇਂ ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਕੈਬਨਿਟ ਮੰਤਰੀ ਨੇ ਇਸ ਘਟਨਾ 'ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਉਦੇਸ਼ ਸਮਾਜ ਵਿੱਚ ਅਸਥਿਰਤਾ ਪੈਦਾ ਕਰਨਾ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ, "ਬਾਬਾ ਸਾਹਿਬ ਸਾਡੇ ਸਿਰ ਦਾ ਤਾਜ ਹਨ। ਭਾਰਤੀ ਸੰਵਿਧਾਨ ਨੂੰ ਤਿਆਰ ਕਰਨ ਵਿੱਚ ਬਾਬਾ ਸਾਹਿਬ ਦੀ ਦੂਰਅੰਦੇਸ਼ੀ ਅਤੇ ਸਮਰਪਣ ਨੇ ਦੇਸ਼ ਵਿੱਚ ਬਰਾਬਰੀ, ਨਿਆਂ ਅਤੇ ਆਜ਼ਾਦੀ ਦੀ ਨੀਂਹ ਰੱਖੀ।" ਉਨ੍ਹਾਂ ਕਿਹਾ ਕਿ ਅਸੀਂ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕਰਾਂਗੇ ਅਤੇ ਦੋਸ਼ੀਆਂ ਅਤੇ ਸਾਜ਼ਿਸ਼ਕਾਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਤੁਰੰਤ ਕਾਰਵਾਈ ਕਰਦਿਆਂ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਦੋਸ਼ੀ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਦੇ ਅਸਲ ਸਾਜ਼ਿਸ਼ਕਰਤਾ ਨੂੰ ਗ੍ਰਿਫਤਾਰ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸੂਬੇ ਦੇ ਸਮੂਹ ਨਿਵਾਸੀਆਂ ਨੂੰ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 18-03-2025 ਅੰਗ 664
ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ...
ਕੈਬਨਿਟ ਮੰਤਰੀ ਅਰੋੜਾ ਵੱਲੋਂ ਪਟਿਆਲਾ ਜ਼ਿਲ੍ਹੇ 'ਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਕਾਰਗੁਜ਼ਾਰੀ ਦੀ ਸਮੀਖਿਆ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਬਤੌਰ ਖਜਾਨਾ ਮੰਤਰੀ ਪੇਸ਼ ਕੀਤਾ ਵਿੱਤ ਸਾਲ 2025-26 ਦਾ ਸੂਬਾ ਬਜਟ
ਹਾਫਿਜ਼ ਦਾ ਕਰੀਬੀ ਅਬੂ ਕਤਲ ਪਾਕਿਸਤਾਨ 'ਚ ਮਾਰਿਆ ਗਿਆ
ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਨਾ
ਉਦਯੋਗਪਤੀਆਂ ਵੱਲੋਂ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਅਹਿਮ ਪਹਿਲਕਦਮੀਆਂ ਲਈ ਮੁੱਖ ਮੰਤਰੀ ਦੀ ਸ਼ਲਾਘਾ 
ਆਪ' ਸਰਕਾਰ ਨੇ ਉਦਯੋਗਪਤੀਆਂ ਦੀ ਓ.ਟੀ.ਐਸ. ਸਬੰਧੀ 32 ਸਾਲ ਪੁਰਾਣੀ ਮੰਗ ਪੂਰੀ ਕੀਤੀ: ਅਰਵਿੰਦ ਕੇਜਰੀਵਾਲ