ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਸਬੰਧੀ ਲੋਕਾਂ ਨੂੰ ਅਗੇਤੇ ਤੌਰ *ਤੇ ਸਿਹਤ ਸਟਾਫ ਕਰੇ ਜਾਗਰੂਕ: ਡਾ ਚੰਦਰ ਸ਼ੇਖਰ ਸਿਵਲ ਸਰਜਨ

ਫਾਜਿਲਕਾ 3 ਅਪ੍ਰੈਲ

ਸਿਵਲ ਸਰਜਨ ਫਾਜਿਲਕਾ ਡਾ ਚੰਦਰ ਸ਼ੇਖਰ ਕੱਕੜ ਦੀ ਪ੍ਰਧਾਨਗੀ ਵਿੱਚ ਜਿਲ੍ਹੇ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਕੀਤੀ ਗਈ। ਇਸ ਦੌਰਾਨ ਡਾ ਕੱਕੜ ਨੇ ਕਿਹਾ ਕਿ ਸਿਹਤ ਸੰਸਥਾਵਾਂਜਨਤਕ ਥਾਵਾਂਸਕੂਲਾਂ ਅਤੇ ਹੋਰ ਇਕੱਠ ਵਾਲੀਆਂ ਥਾਵਾਂ ਤੇ ਜਨਤਾ ਨੂੰ ਸਿਹਤ ਸੰਭਾਲ ਅਤੇ ਬਿਮਾਰੀਆਂ ਤੋਂ ਬਚਣ ਲਈ ਅਗੇਤਾ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਾ ਕਵਿਤਾ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ,  ਡਾਕਟਰ ਐਡੀਸਨ ਐਰਿਕ ,ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫਸਰਦਿਵੇਸ਼ ਕੁਮਾਰ ਬੀਈਈਹਰਮੀਤ ਸਿੰਘ ਬੀਈਈਸੁਨੀਲ  ਟੰਡਨ ਬੀਈਈਸੁਸ਼ੀਲ ਕੁਮਾਰ ਬੀਈਈ ਨੇ ਭਾਗ ਲਿਆ।

ਇਸ ਮੌਕੇ ਸਿਵਲ ਸਰਜਨ ਵੱਲੋਂ ਲੋਕਾਂ ਦੀ ਸਿਹਤ ਸੰਭਾਲ ਦੇ ਨਾਲ-ਨਾਲ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਉਹਨਾਂ ਆਪਣੇ ਸਟਾਫ਼ ਅਤੇ ਜਿਲ੍ਹਾ ਫਾਜਿਲਕਾ ਵਾਸੀਆਂ ਨੂੰ ਆਪਣੇ ਵੋਟ ਦਾ ਸਹੀ ਅਤੇ ਜਰੂਰ ਇਸਤੇਮਾਲ ਕਰਨ ਦੀ ਅਪੀਲ ਕੀਤੀ ਅਤੇ ਸਾਰੇ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਹਨਾਂ ਵੋਟ ਦੇ ਮਹੱਤਵ ਨੂੰ ਸਮਝਾਉਦਿਆਂ ਕਿਹਾ ਕਿ ਵੋਟ ਦੀ ਵਰਤੋਂ ਕਰਕੇ ਅਸੀਂ ਆਪਣੀ ਪਸੰਦੀਦਾ ਸਰਕਾਰ ਚੁੱਣ ਸਕਦੇ ਹਾਂ ਜੋ ਸਾਡੇ ਭਵਿੱਖ ਦਾ ਸਿਰਜਨਹਾਰ ਹੁੰਦੀਆ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜਬੂਤੀ ਵਿਚ ਵੋਟ ਦਾ ਇਸਤੇਮਾਲ ਕਰਦਿਆਂ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚਭੈਅ ਤੇ ਡਰ ਤੋਂ ਕਰਨੀ ਚਾਹੀਦੀ ਹੈ। ਇਸ ਦੌਰਾਨ ਉਹਨਾਂ ਵਲੋ ਸਵੀਪ ਪ੍ਰੋਜੈਕਟ ਤਹਿਤ ਪੋਸਟਰ ਅਤੇ ਸਲੋਗਨ ਵੀ ਜਾਰੀ ਕੀਤੇ ਅਤੇ ਇਸ ਬਾਰੇ ਸਮੂਹ ਬੀ ਈ ਈ ਨੂੰ ਹਿਦਾਇਤ ਕੀਤੀ ਗਈ ਕਿ ਸਟਾਫ ਸਮੇਤ ਹਸਪਤਾਲ ਵਿਚ ਆਉਣ ਵਾਲੇ ਲੋਕਾ ਨੂੰ ਵੋਟ ਦੀ ਤਾਕਤ ਬਾਰੇ ਜਾਗਰੂਕ ਕੀਤਾ ਜਾਵੇ ।

ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ 5 ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਣ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇਮਾਤਰਤਵ ਮੌਤਾਂ ਨੂੰ ਜੀਰੋ ਕਰਨ, ਆਸ਼ਾ ਅਤੇ ਏ.ਐਨ.ਐਮ. ਰਾਹੀਂ ਗਰਭਵਤੀ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

 

Tags:

Advertisement

Latest News

ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
Chandigarh,27 July,2024,(Azad Soch News):- ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ (Minister Harbhajan Singh ETO) ਨੇ ਅੱਜ...
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆਂ ਨੂੰ ਸ਼ਰਧਾਂਜਲੀ ਭੇਟ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ ਦੀ ਕੋਸ਼ਿਸ਼ ਕਰਨ ਲਈ ਸੀਨੀਅਰ ਐਕਸੀਅਨ, ਜੇ.ਈ. ਤੇ ਸਟੋਰ ਕੀਪਰ ਕੀਤੇ ਮੁੱਅਤਲ : ਹਰਭਜਨ ਸਿੰਘ ਈ.ਟੀ.ਓ
1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ