ਜ਼ਿਲੇ ਵਿਚ ਹਰ ਮਹੀਨੇ ਪਾਣੀ ਦੇ ਸੈਂਪਲ ਭਰਣ ਦੇ ਜਾਰੀ ਕੀਤੇ ਹੁਕਮ : ਡਾਕਟਰ ਚੰਦਰ ਸ਼ੇਖਰ ਕੱਕੜ

ਜ਼ਿਲੇ ਵਿਚ ਹਰ ਮਹੀਨੇ ਪਾਣੀ ਦੇ ਸੈਂਪਲ ਭਰਣ ਦੇ ਜਾਰੀ ਕੀਤੇ ਹੁਕਮ : ਡਾਕਟਰ ਚੰਦਰ ਸ਼ੇਖਰ ਕੱਕੜ

 ਫਾਜਿਲਕਾ 19 ਜੁਲਾਈ

ਡਾਇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਪਿੰਡਾਂ ਵਿੱਚ ਘਰ ਘਰ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਦਸਤ ਅਤੇ ਉਲਟੀ ਦੇ ਬੱਚਿਆ ਦਾ ਡਾਟਾ ਲਿਆ ਜਾ ਰਿਹਾ ਹੈ ਅਤੇ ਵਿਭਾਗ ਵਲੋ ਚੱਲ ਰਹੀ  ਸਟੌਪ  ਡਾਇਰੀਆ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ

ਇਸ ਬਾਰੇ ਜਾਨਕਾਰੀ ਦਿੰਦੇ ਹੋਏ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ ਕੰਬੋਜ ਨੇ ਦੱਸਿਆ ਕਿ ਘਰ ਘਰ ਸਰਵੇ ਸ਼ੁਰੂ ਕਰਨ ਦਾ ਮਕਸਦ ਹੈ ਕਿ ਉਸ ਖੇਤਰ ਦੀ ਪਹਿਚਾਣ ਹੋ ਸਕੇ ਜਿਥੇ ਦਸਤ ਉਲਟੀ ਅਤੇ ਟਾਈਫਾਇਡ ਦੇ ਕੇਸ ਹੈ ਤਾਂਕਿ ਬੀਮਾਰੀ ਨੂੰ  ਫੈ ਤੋ ਰੋਕਿਆ ਜਾ ਸਕੇ

ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਾਰੇ ਐੱਸ ਐਮ ਓ ਨੂੰ ਪਾਣੀ ਦੇ ਸੈਂਪਲ  ਲੈਣ ਸੰਬਧੀ ਹਿਦਾਇਤਾਂ ਜਾਰੀ ਕਰ ਦਿਤੀਆਂ ਗਈਆਂ ਹਨ. ਉਹਨਾਂ ਦੱਸਿਆ ਕਿ ਇਸ ਸੀਜਨ ਵਿੱਚ ਫਾਜ਼ਿਲਕਾ ਜ਼ਿਲੇ ਦੇ ਵੱਖ ਵੱਖ ਪਿੰਡਾਂ ਅਤੇ ਸਾਰੇ ਸ਼ਹਿਰਾਂ ਦੇ ਕੁਲ 200 ਪਾਣੀ ਦੇ ਸੈਂਪਲ ਲਏ ਜਾਣਗੇ ਤਾਂਕਿ ਪਾਣੀ ਨਾਲ ਹੋਣ ਵਾਲੀਆ ਬੀਮਾਰੀਆਂ ਜਿਵੇਂ ਡਾਇਰੀਆਟਾਈਫਾਈਡਹੈਜਾ ਹੈਪੀਟਾਇਟਸ ਆਦਿ ਬੀਮਾਰੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ. ਸਰਵੇ ਦੋਰਾਨ ਲੋਕਾਂ ਨੂੰ ਓ ਆਰ ਏਸ ਘੋਲ ਅਤੇ ਘਰ ਵਿਚ ਨਿੰਬੂ ਪਾਣੀ ਦਾ ਘੋਲਹੱਥ ਧੋਣ ਦੇ ਤਰੀਕੇਸਾਫ ਸਫਾਈ ਬਾਰੇ ਸਿਹਤ ਸਟਾਫ ਜਾਗਰੂਕ ਕੀਤਾ ਜਾ ਰਿਹਾ ਹੈ. ਉਹਨਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਡਾਕਟਰ ਨੂੰ ਹਿਦਾਇਤ ਕੀਤੀ ਗਈ ਹੈ ਕਿ ਕਿਸੀ ਖੇਤਰ ਜਾ ਖਾਸ ਜਗਾ ਵਿੱਚ ਡਾਇਰੀਆ ਦੇ ਜਾ ਤੋ ਵੱਧ ਕੇਸ ਆਉਣ ਤਾਂ ਇਸ ਦੀ ਸੂਚਨਾ ਜਲਦੀ ਤੋ ਜਲਦੀ ਵਿਭਾਗ ਨੂੰ ਦਿੱਤੀ ਜਾਵੇ. ਇਸ ਦੇ ਨਾਲ-ਨਾਲ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾ ਦਸਤ ਅਤੇ ਉਲਟੀ ਹੋਣ ਤੇ ਬੱਚੇ ਨੂੰ ਸਰਕਾਰੀ ਹਸਪਤਾਲ ਵਿਖੇ ਡਾਕਟਰ ਕੋਲੋ ਜਾਂਚ ਕਰਵਾਈ ਜਾਵੇ ਜਿੱਥੇ  ਇਲਾਜ ਮੁਫਤ ਕੀਤਾ ਜਾਂਦਾ ਹੈ

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ