ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਬੱਚਿਆਂ ਅਤੇ ਗਰਭਵਤੀਆਂ ਦੇ ਸਮੇਂ ਸਿਰ ਟੀਕਾਕਰਣ ਜਰੂਰ ਕਰਵਾਓ: ਡਾ ਚੰਦਰ ਸ਼ੇਖਰ ਕੱਕੜ

ਫਾਜ਼ਿਲਕਾ, 15 ਮਈ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਨਿਯਮਿਤ ਟੀਕਾਕਰਣ ਮੁਹਿੰਮ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਡਾ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਫ਼ਤੇ ਦੇ ਹਰੇਕ ਬੁੱਧਵਾਰ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਤੇ ਬੱਚਿਆਂ ਤੇ ਗਰਭਵਤੀਆਂ ਦੀ ਰਜਿਸਟ੍ਰੇਸ਼ਨ ਅਤੇ ਟੀਕਾਕਰਣ ਕੀਤਾ ਜਾਂਦਾ ਹੈ। ਇਸ ਸਮੇਂ ਗਰਭਵਤੀ ਔਰਤਾਂ ਦੀ ਚੈਕਅੱਪਖੂਨ ਅਤੇ ਭਾਰ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਖੂਨ ਦੀ ਘਾਟ ਪੂਰੀ ਕਰਨ ਲਈ ਗਰਭਵਤੀਆਂ ਅਤੇ ਬੱਚਿਆਂ ਨੂੰ ਆਇਰਨ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਵੀ ਵੰਡੀਆਂ ਜਾਂਦੀਆਂ ਹਨ। ਹਾਈ ਰਿਸਕ ਗਰਭਵਤੀਆਂ ਦੀ ਚੋਣ ਕਰਕੇ ਉਹਨਾਂ ਨੂੰ ਉਪਰਲੀਆਂ ਸਿਹਤ ਸੰਸਥਾਵਾਂ ਵਿੱਚ ਚੈਕਅੱਪ ਕਰਵਾਇਆ ਜਾਂਦਾ ਹੈ।

ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਮਮਤਾ ਦਿਵਸ ਦੌਰਾਨ ਟੀਕਾਕਰਣ ਕੀਤਾ ਗਿਆ। ਡਾ ਐਰਿਕ ਜਿਲ੍ਹਾ ਟੀਕਾਕਰਣ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਲਈ ਬਹੁਤ ਉਪਰਾਲੇ ਕਰ ਰਹੀ ਹੈ। ਇਨ੍ਹਾਂ ਮੁਹਿੰਮਾਂ ਵਿੱਚ ਮਾਰੂ ਬਿਮਾਰੀਆਂ ਦੇ ਖਾਤਮੇ ਲਈ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕਾਕਰਣ ਕਰਕੇ ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਰਿਹਾ ਹੈ।

ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਦੱਸਿਆ ਕਿ ਗਰਭਵਤੀਆਂ ਨੂੰ ਟੀਕਾਕਰਣ ਕਾਰਡ ਬਣਾ ਕੇ ਦਿੱਤਾ ਜਾਂਦਾ ਹੈ। ਉਸ ਕਾਰਡ ਵਿੱਚ ਸਮੇਂ ਸਮੇਂ ਗਰਭਵਤੀਆਂ ਅਤੇ ਬੱਚਿਆਂ ਨੂੰ ਲੱਗਣ ਵਾਲੇ ਟੀਕਿਆਂ ਦੀ ਸੂਚੀ ਅਤੇ ਸਮਾਂ ਲਿਖਿਆ ਹੁੰਦਾ ਹੈ। ਗਰਭ ਅਵਸਥਾ ਅਤੇ ਬੱਚੇ ਦੀ ਦੇਖਭਾਲ ਸਬੰਧੀ ਜਾਣਕਾਰੀ ਵੀ ਇਸ ਕਾਰਡ ਵਿੱਚ ਉਪਲਬਧ ਹੈ। ਸਾਰਾ ਟੀਕਾਕਰਣ ਅਤੇ ਦੇਖਭਾਲ ਇਸੇ ਕਾਰਡ ਵਿੱਚ ਦਿੱਤੀ ਸੂਚੀ ਅਨੁਸਾਰ ਹੀ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਟੀਕਾਕਰਣ ਨਾਲ ਬੱਚਿਆਂ ਨੂੰ ਹਲਕਾ ਫੁਲਕਾ ਬੁਖਾਰ ਹੋ ਸਕਦਾ ਹੈਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ।

Tags:

Advertisement

Latest News

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਕਿਤਾਬ ਲਿਖਣ ਵਾਲੇ 'ਮਨਜਿੰਦਰ ਮਾਖਾ' ਖਿਲਾਫ FIR ਦਰਜ਼ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ਤੇ ਕਿਤਾਬ ਲਿਖਣ ਵਾਲੇ 'ਮਨਜਿੰਦਰ ਮਾਖਾ' ਖਿਲਾਫ FIR ਦਰਜ਼
Mansa, 8 December 2024,(Azad Soch News):- ਸਦਰ ਥਾਣਾ ਮਾਨਸਾ (Sadar Police Station Mansa) ਦੀ ਪੁਲਿਸ (Police) ਨੇ ਮਰਹੂਮ ਪੰਜਾਬੀ ਗਾਇਕ...
ਨਗਰ ਨਿਗਮ ਕਮਿਸ਼ਨਰ ਟੀ ਬੈਨਿਥ ਵੱਲੋਂ ਆਰਜ਼ੀ ਨਾਜਾਇਜ਼ ਕਬਜ਼ਿਆਂ, ਸਟ੍ਰੀਟ ਲਾਈਟਾਂ ਅਤੇ ਮਕੈਨੀਕਲ ਸਫ਼ਾਈ ਦੀ ਜਾਂਚ
Asus ਨੇ ਇਸ ਹਫਤੇ ਭਾਰਤ ਵਿੱਚ ਤਿੰਨ ਨਵੇਂ AI-ਪਾਵਰਡ ਲੈਪਟਾਪ ਲਾਂਚ ਕੀਤੇ
ਪੰਜਾਬੀਆਂ ਨੇ ਪੂਰੀ ਦੁਨੀਆਂ ਵਿੱਚ ਕਲਾ ਦੇ ਨਾਲ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ : ਕੁਲਤਾਰ ਸਿੰਘ ਸੰਧਵਾਂ
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਵੱਲੋਂ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਸਕੂਲਾਂ ਲਈ 100 ਕਰੋੜ 50 ਲੱਖ ਰੁਪਏ ਜਾਰੀ -ਅਮਨਦੀਪ ਸਿੰਘ ਗੋਲਡੀ ਮੁਸਾਫਿਰ
ਪੋਲੀਓ ਜਿਹੀ ਨਾ-ਮੁਰਾਦ ਬਿਮਾਰੀ ਦਾ ਖਾਤਮਾ ਸਾਰਿਆਂ ਦਾ ਮੁੱਢਲਾ ਫਰਜ਼ :- ਡਾਕਟਰ ਕਵਿਤਾ ਸਿੰਘ