6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਚੈਂਪੀਅਨਸ਼ਿਪ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਜਿੱਤੇ 03 ਗੋਲਡ ਮੈਡਲ

6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਚੈਂਪੀਅਨਸ਼ਿਪ ਵਿੱਚ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਜਿੱਤੇ 03 ਗੋਲਡ ਮੈਡਲ


 ਫਿਰੋਜ਼ਪੁਰ 12  ਦਸੰਬਰ ( ) ਹੈਦਰਾਬਾਦ ਵਿਚ ਆਯੋਜਿਤ 6ਵੀਂ ਰਾਸ਼ਟਰੀ ਪੱਧਰ ਸੀਨੀਅਰ ਸਿਟੀਜਨ ਓਪਨ ਚੈਂਪੀਅਨਸ਼ਿਪ ,ਵਿੱਚ ਵੱਡੀ ਗਿਣਤੀ ਵਿੱਚ ਦੇਸ਼ ਦੇ ਖਿਡਾਰੀਆਂ ਨੇ ਭਾਗ ਲਿਆ, ਇਹਨਾਂ ਖੇਡਾਂ ਵਿੱਚ ਟਰੈਕ ਈਵੈਂਟ (ਸਾਰੀਆਂ ਦੌੜਾਂ) ਅਤੇ ਗ੍ਰਾਊਂਡ ਖੇਡਾਂ ( ਸ਼ਾਟਪੁੱਟ, ਜੈਵਲਿਨ ਥ੍ਰੋ, ਡਿਸਕਸ ਥ੍ਰੋ, ਹੈਮਰ ਥ੍ਰੋ), ਜੰਪ ( ਲੰਬੀ ਛਾਲ, ਉੱਚੀ ਛਾਲ, ਟਰਿੱਪਲ ਛਾਲ, ਪੋਲ ਵਾਲਟ) ਆਦਿ ਕਾਰਵਾਈਆਂ ਗਈਆਂ ਸਨ, ਜਿਸ ਵਿੱਚ ਜ਼ਿਲ੍ਹਾ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਡਾ ਗੁਰਿੰਦਰਜੀਤ ਸਿੰਘ ਢਿੱਲੋਂ ਨੇ ਹੈਮਰ ਥਰੋਅ,ਸ਼ਾਟਪੁੱਟ ਅਤੇ ਜੈਵਲਿਨ ਥ੍ਰੋ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਹਾਸਲ ਕੀਤੇ ਅਤੇ ਤਿੰਨ ਗੋਲਡ ਮੈਡਲ ਜਿੱਤਣ ਦੇ ਨਾਲ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਵੀ ਹਾਸਲ ਕੀਤਾ
ਇੱਥੇ ਇਹ ਵੀ ਵਰਨਣ ਯੋਗ ਹੈ ਕਿ ਇਹਨਾਂ ਨੇ ਪਿਛਲੇ ਕੁਝ ਸਮੇਂ ਵਿੱਚ ਰਾਜ ਪੱਧਰੀ ਵੱਖ-ਵੱਖ 05 ਮੁਕਾਬਲਿਆਂ ਵਿੱਚ 09 ਗੋਲਡ ਮੈਡਲ ਜਿੱਤੇ ਹਨ।
    ਇਸ ਵਿਲੱਖਣ ਪ੍ਰਾਪਤੀ ਤੇ ਜਿੱਥੇ ਇਹਨਾਂ ਨੇ ਪੰਜਾਬ ਦਾ ਮਾਣ ਵਧਾਇਆ ਹੈ, ਓਥੇ ਇਹਨਾਂ ਆਪਣੇ ਜ਼ਿਲ੍ਹੇ ਫਿਰੋਜ਼ਪੁਰ ਅਤੇ ਜ਼ਿਲ੍ਹਾ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਫਿਰੋਜ਼ਪੁਰ ਦਾ ਨਾਂ ਰੌਸ਼ਨ ਕੀਤਾ, ਜ਼ਿਲ੍ਹਾ ਮਾਸਟਰ ਐਥਲੈਟਿਕਸ ਐਸੋਸੀਏਸ਼ਨ ਫਿਰੋਜ਼ਪੁਰ ਇਸ ਪ੍ਰਾਪਤੀ ਲਈ ਡਾਕਟਰ ਸਾਬ੍ਹ ਦਾ ਸਵਾਗਤ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਮੌਕੇ  ਜ਼ਿਲ੍ਹਾ ਲੋਕ ਸੰਪਰਕ ਅਫਸਰ ਫਰੀਦਕੋਟ ਸ਼੍ਰੀ ਅਮਰੀਕ ਸਿੰਘ ਸਾਮਾ, ਗੁਰਦਿਆਲ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਐਕਸੀਅਨ ਸ. ਮਨਪ੍ਰੀਤਮ ਸਿੰਘ ਸੀਨੀਅਰ ਮੀਤ ਪ੍ਰਧਾਨ, ਇੰਸਪੈਕਟਰ ਹਰਬਰਿੰਦਰ ਸਿੰਘ, ਨੈਸ਼ਨਲ ਅਵਾਰਡੀ ਡਾ.ਸਤਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਫ਼ਿਰੋਜ਼ਪੁਰ , ਸ਼੍ਰੀ ਅਸ਼ੋਕ ਬਹਿਲ ਸੈਕਟਰੀ ਰੈੱਡ ਕਰਾਸ, ਸਟੇਟ ਅਵਾਰਡੀ ਸ.ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ ਸਕੱਤਰ,ਗੁਰਬਚਨ ਸਿੰਘ ਭੁੱਲਰ, ਕੁਲਵੰਤ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਬੀ.ਪੀ.ਈ.ਓ, ਸਰਬਜੀਤ ਸਿੰਘ ਭਾਵੜਾ,  ਗੁਰਪ੍ਰੀਤ ਸਿੰਘ ਗੋਪੀ ਔਲਖ, ਦਲੀਪ ਸਿੰਘ ਸੰਧੂ ਕੈਸ਼ੀਅਰ,ਸਰਬਜੀਤ ਸਿੰਘ ਸਾਬਾ ਇੰਟਰਨੈਸ਼ਨਲ ਅਥਲੀਟ, ਭਗਵਾਨ ਸਿੰਘ,ਜਸਵਿੰਦਰ ਸਿੰਘ ਸੰਧੂ, ਡਾਕਟਰ ਜੀ.ਐੱਸ.ਸੰਧੂ, ਡਾਕਟਰ ਤਨੇਜਾ ਆਦਿ ਹਾਜ਼ਰ ਸਨ।
 
 
 
Tags:

Advertisement

Latest News

’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ’ਯੁੱਧ ਨਸ਼ਿਆਂ ਵਿਰੁੱਧ’ ਦੇ 108 ਵੇਂ ਦਿਨ ਪੰਜਾਬ ਪੁਲਿਸ ਵੱਲੋਂ 128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 17 ਜੂਨ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਵੋਟਰਾਂ ਦੀ ਸੁਵਿਧਾ ਲਈ ਚੋਣ ਕਮਿਸ਼ਨ ਵੱਲੋਂ ਮੋਬਾਈਲ ਜਮ੍ਹਾਂ ਕਰਵਾਉਣ ਦੀ ਸਹੂਲਤ ਸ਼ੁਰੂ
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 18 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ - ਡਿਪਟੀ ਕਮਿਸ਼ਨਰ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਜ਼ਿਲ੍ਹੇ ਵਿਚਲੇ ਵਿਕਾਸ ਕੰਮ ਤੈਅ ਸਮੇਂ ਵਿੱਚ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ: ਸੰਦੀਪ ਰਿਸ਼ੀ
ਗੁਰੂ ਗੋਬਿੰਦ ਸਿੰਘ ਪਾਰਕ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ- ਸਹਾਇਕ ਕਮਿਸ਼ਨਰ ਜਨਰਲ