ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

ਡਾ. ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ; ਮੁੱਖ ਮੰਤਰੀ ਮਾਨ ਵੱਲੋਂ ਸਵਾਗਤ

* ਮੁੱਖ ਮੰਤਰੀ ਮਾਨ ਨੇ ਡਾ. ਜਗਦੀਪ ਸਿੰਘ ਨੂੰ ਮਾਲਵਾ ਦੀ ਮਾਣਮੱਤੀ ਸੰਸਥਾ ਦੀ ਅਗਵਾਈ ਕਰਨ ਲਈ ਦਿੱਤੀਆਂ ਸ਼ੁਭ-ਕਾਮਨਾਵਾਂ
* ਡਾ. ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬੀ ਯੂਨੀਵਰਸਿਟੀ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖੇਗੀ: ਮੁੱਖ ਮੰਤਰੀ ਮਾਨ

ਚੰਡੀਗੜ੍ਹ, 19 ਮਈ,2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀ ਯੂਨੀਵਰਸਿਟੀ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੂੰ ਵਧਾਈ ਦਿੱਤੀ।ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਡਾ. ਜਗਦੀਪ ਸਿੰਘ ਦੀ ਯੋਗ, ਫੈਸਲਾਕੁੰਨ ਅਤੇ ਦੂਰਦਰਸ਼ੀ ਅਗਵਾਈ ਹੇਠ ਯੂਨੀਵਰਸਿਟੀ ਅਕਾਦਮਿਕ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਮ ਤੌਰ 'ਤੇ ਪੰਜਾਬ ਅਤੇ ਖਾਸ ਕਰ ਕੇ ਮਾਲਵਾ ਖੇਤਰ ਦਾ ਮਾਣ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਡਾ. ਜਗਦੀਪ ਸਿੰਘ ਸੰਸਥਾ ਦੀ ਪੁਰਾਣੀ ਸ਼ਾਨ ਬਹਾਲ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਵਾਈਸ ਚਾਂਸਲਰ ਦੀ ਨਿਯੁਕਤੀ ਯੂਨੀਵਰਸਿਟੀ ਲਈ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਤੇ ਰੋਜ਼ਗਾਰ ਸੂਬਾ ਸਰਕਾਰ ਦੇ ਧਿਆਨ ਦੇ ਮੁੱਖ ਕੇਂਦਰ ਹਨ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਹੱਤਵਪੂਰਨ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ ਕਿ ਇਸ ਜਨਤਕ ਮਹੱਤਵ ਵਾਲੇ ਖੇਤਰ ਨੂੰ ਉਹ ਧਿਆਨ ਮਿਲੇ, ਜਿਸ ਦਾ ਇਹ ਹੱਕਦਾਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisement

Latest News

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਚੰਡੀਗੜ੍ਹ, 29 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ...
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ; ਲੋਕਾਂ ਦੇ ਫਤਵੇ ਨਾਲ ਕੀਤੇ ਵਿਸ਼ਵਾਸਘਾਤ ਦਾ ਮੁੱਦਾ ਉਠਾਇਆ ਜਾਵੇਗਾ