ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ 24 ਮਾਰਚ

  ਡਾ: ਕਰਨਜੀਤ ਸਿੰਘ ਗਿੱਲ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ।

 ਡਾ: ਗਿੱਲ ਨੇ ਦੱਸਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਪਾਣੀ ਦੀ ਬੱਚਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਸਬੰਧੀ ਫ਼ਸਲੀ ਵਿਭਿੰਨਤਾ ਤਹਿਤ ਨਰਮਾਂਮੱਕੀ ਦਾ ਰਕਬਾ ਵਧਾਉਣਾਫਸਲਾਂ ਦੀ ਰਹਿੰਦਖੂੰਹਦ ਦੀ ਸੰਭਾਲਮਿਆਰੀ ਖੇਤੀ ਵਸਤਾਂ ਦੀ ਵਿਕਰੀ ਕਰਵਾਉਣਾ ਆਦਿ ਹੈ।

ਇਸ ਤੋਂ ਇਲਾਵਾ ਸਰਕਾਰ ਵੱਲੋਂ ਸੌਂਪੇ ਟੀਚਿਆਂ ਨੂੰ ਪੂਰਾ ਕਰਨ ਦੇ ਨਾਲ— ਨਾਲ ਕਿਸਾਨੀ ਦੀ ਭਲਾਈ 'ਚ ਨਵੀਂ ਵਿਉਂਤਬੰਦੀ ਬਣਾ ਕੇ ਉਸਤੇ ਕੰਮ ਕਰਨਾ ਜਿਵੇਂ ਪਲਾਂਟ ਕਲੀਨਿਕਜ਼ਿਲ੍ਹੇ ਦਾ ਯੂ.ਟਿਊਬ ਚੈਨਲਸਰਕਲ ਪੱਧਰ ਤੇ ਵਾਟਸਐਪ ਗਰੁੱਪਾਂ ਚ ਵੱਧ ਤੋਂ ਵੱਧ ਕਿਸਾਨ ਸ਼ਾਮਿਲ ਕਰਨਾਖੇਤੀ ਸਬੰਧੀ ਹਰ ਤਰ੍ਹਾਂ ਦੇ ਆਰਟੀਕਲ ਅਖ਼ਬਾਰਾਂਰਸਾਲਿਆਂ ਚ  ਪ੍ਰਕਾਸ਼ਤ ਕਰਵਾਉਣਾਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਖੇਤੀ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕਰਨਾ ਅਹਿਮ ਪ੍ਰੋਗਰਾਮ ਹਨ।

ਡਾ: ਕਰਨਜੀਤ ਸਿੰਘ ਗਿੱਲ ਨੇ ਸਾਲ 1996 ‘ਚ ਪੀ.ਏ.ਯੂ. ਤੋਂ ਐਮ.ਐਸ.ਸੀ. ਫ਼ਸਲ ਵਿਗਿਆਨ ਦੀ ਡਿਗਰੀ ਕੀਤੀ। ਉਨ੍ਹਾਂ ਖੇਤੀਬਾੜੀ ਵਿਭਾਗ ਵਿੱਚ ਸਾਲ 1996 ਤੋਂ ਬਤੌਰ ਖੇਤੀਬਾੜੀ ਵਿਕਾਸ ਅਫ਼ਸਰ ਜੁਆਇੰਨ ਕੀਤਾ ਅਤੇ ਸਾਲ 2015 ਵਿੱਚ ਬਤੌਰ ਖੇਤੀਬਾੜੀ ਅਫ਼ਸਰ ਪਦ ਉਨਤ ਹੋਏ। ਇਸ ਉਪਰੰਤ ਉਹ ਸਾਲ 2021 ਵਿੱਚ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਬਣਨ ਉਪਰੰਤ  ਫਰੀਦਕੋਟਬਠਿੰਡਾਮੋਗਾ ਵਿਖੇ ਆਪਣੀਆਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਸਾਲ 2024 ਵਿੱਚ ਮੈਨੇਜਿ਼ੰਗ ਡਾਇਰੈਕਟਰ ਪਨਸੀਡ ਦਾ ਕੰਮ ਵੀ ਦੇਖਦੇ ਰਹੇ ਹਨ।

 ਉਨ੍ਹਾਂ ਇਸ ਮੌਕੇ ਵਿਸ਼ਵਾਸ ਦਵਾਇਆ ਕਿ ਉਹ ਆਪਣੀ ਜਿੰਮੇਦਾਰੀ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਡਿਉਟੀ ਨਿਭਾਉਣਗੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਡਾਇਰੈਕਟਰ ਖੇਤੀਬਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਸਕੀਮਾਂ ਅਤੇ ਕਿਸਾਨੀ ਹਿੱਤ ਦੀਆਂ ਸਹੂਲਤਾਂ ਪਿੰਡ ਪੱਧਰ 'ਤੇ ਕਿਸਾਨਾਂ ਤੱਕ ਪਹੁੰਚਾਉਣ ਲਈ ਪੂਰੀ ਮਿਹਨਤ ਕਰਨ। ਇਸ ਮੌਕੇ ਡਾ: ਕੁਲਵੰਤ ਸਿੰਘ ਡਾ: ਜਗਸੀਰ ਸਿੰਘਡਾ: ਸੁਖਜਿੰਦਰ ਸਿੰਘਡਾ: ਜਸ਼ਨਪ੍ਰੀਤ ਸਿੰਘ ਬਰਾੜਡਾ: ਹਰਜੀਤ ਸਿੰਘਇੰਜ: ਕੁਲਦੀਪ ਸਿੰਘਸੀਨੀ: ਸਹਾ: ਹਰਜਿੰਦਰ ਸਿੰਘਭੁਪਿੰਦਰ ਗਿੱਲ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।

Tags:

Advertisement

Latest News

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ" ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ: ਪੁਰਜਿਆਂ ਤੋਂ ਪਲੈਟਫਾਰਮਾਂ ਤੱਕ" ਵਿਸ਼ੇ ਤਹਿਤ ਸਾਈਕਲ ਅਤੇ ਈ-ਬਾਈਕਸ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ"
ਚੰਡੀਗੜ੍ਹ- ਮਾਰਚ 14:"ਪੁਰਜ਼ਿਆਂ ਤੋਂ ਪਲੇਟਫਾਰਮਾਂ ਤੱਕ- ਆਲਮੀ ਬਾਜ਼ਾਰਾਂ ਲਈ ਪੰਜਾਬ ਦੇ ਅਗਲੇ ਪੀੜ੍ਹੀ ਦੇ ਸਾਈਕਲ" ਵਿਸ਼ੇ ਹੇਠ "ਸਾਈਕਲ ਅਤੇ ਈ-ਬਾਈਕਸ"...
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ 46 ਲੋੜਵੰਦ ਪਰਿਵਾਰਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟਾਂ ਦੇ ਸੈਂਕਸ਼ਨ ਪੱਤਰ ਸੌਂਪੇ
ਆਈਐਸਆਈ ਦੀ ਹਮਾਇਤ ਪ੍ਰਾਪਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਏਕੇ-47 ਰਾਈਫਲ ਸਮੇਤ ਚਾਰ ਹਥਿਆਰਾਂ ਨਾਲ ਦੋ ਮੁਲਜ਼ਮ ਅੰਮ੍ਰਿਤਸਰ ਤੋਂ ਕਾਬੂ
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿੱਚ ਰੱਖਿਆ ਖੇਤਰ ਨੂੰ ਹੁਲਾਰਾ ਦੇਣ ਲਈ ਮਜਬੂਤ ਸੰਪਰਕ ਅਤੇ ਤਕਨੀਕੀ ਈਕੋ ਸਿਸਟਮ ਨੂੰ ਉਭਾਰਿਆ
ਨਿਵੇਸ਼ ਪੰਜਾਬ ਸੰਮੇਲਨ: 'ਆਈਡੀਆ ਟੂ ਇਮਪੈਕਟ: ਇਕ ਸਟਾਰਟਅੱਪ ਡੈਸਟੀਨੇਸ਼ਨ ਵਜੋਂ ਪੰਜਾਬ ਦੀ ਯਾਤਰਾ'- ਸੈਸ਼ਨ ਨੇ ਰਾਜ ਦੇ ਮਜ਼ਬੂਤ ਈਕੋਸਿਸਟਮ ਅਤੇ ਯੂਨੀਕੋਰਨ ਸਟਾਰਟਅੱਪਸ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ 'ਤੇ ਰੌਸ਼ਨੀ ਪਾਈ
ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ
ਲੰਬੀ ਹਲਕੇ ਦੇ ਪਿੰਡ ਭਾਈ ਕਾ ਕੇਰਾ ਵਿੱਚ ਔਰਤਾਂ ਵੱਲੋਂ ਧੰਨਵਾਦੀ ਜਾਗੋ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ