ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

ਤਰਨ ਤਾਰਨ, 25 ਫਰਵਰੀ :  
          2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।

ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ  ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Advertisement

Latest News

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ...
ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ, ਦੋਸ਼ੀਆਂ ਨੂੰ ਕੋਈ ਜ਼ਮਾਨਤ ਨਹੀਂ, 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ 'ਤੇ ਨਿਪਟਾਰਾ