ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

ਯੂ ਵਿਨ ਪੋਰਟਲ ਤੇ ਗਰਭਵਤੀਆਂ ਦੀ ਰਜਿਸਟਰੇਸ਼ਨ ਬਣਾਈ ਜਾਵੇ ਯਕੀਨੀ : ਡਾ. ਕਵਿਤਾ ਸਿੰਘ

ਫਾਜ਼ਿਲਕਾ 09 ਅਗਸਤ :

ਫਾਜ਼ਿਲਕਾ ਦੇ ਸਿਵਲ ਸਰਜਨ ਦਫਤਰ ਵਿੱਚ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਤੇ ਡੀਐਫਪੀਓ ਡਾ. ਕਵਿਤਾ ਸਿੰਘ ਦੀ ਅਗਵਾਈ ਵਿਚ ਬਲਾਕ ਖੂਈਖੇੜਾ ਅਧੀਨ ਆਉਂਦੇ ਏਐਨਐਮ ਸਟਾਫ ਦੀ ਯੂ-ਵਿਨ ਪੋਰਟਲ ਤੇ ਹਾਈ ਰਿਸ੍ਕ ਕੇਸਾਂ ਸਬੰਧੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ ਵਿਸ਼ੇਸ਼ ਤੌਰ ਤੇ ਹਾਜਰ ਰਹੇ।

ਆਪਣੇ ਸੰਬੋਧਨ ਵਿਚ ਡੀਐਫਪੀਓ ਡਾ. ਕਵਿਤਾ ਸਿੰਘ ਨੇ ਸਟਾਫ ਨੂੰ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਯੂ ਵਿਨ ਪੋਰਟਲ ਨੂੰ ਲੈ ਕੇ ਬਹੁਤ ਸਖਤ ਹੈਉਨ੍ਹਾਂ ਕਿਹਾ ਕਿ ਸਬ ਸੈਂਟਰ ਤੇ ਚੈੱਕ ਅਪ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਤੇ ਸਾਲ ਤੱਕ ਦੇ ਟੀਕਾਕਰਨ ਵਾਲੇ ਬੱਚਿਆਂ ਦਾ ਰਿਕਾਰਡ ਆਨਲਾਈਨ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਯੂ ਵਿਨ ਪੋਰਟਲ ਤੇ ਰਜਿਸਟਰੇਸ਼ਨ ਦਾ ਕੰਮ ਬਹੁਤ ਮੱਧਮ ਗਤੀ ਨਾਲ ਚੱਲ ਰਿਹਾ ਹੈਉਸ ਨੂੰ ਹਰ ਹਾਲ ਹਫਤੇ ਦੇ ਦਿਨ ਬੁੱਧਵਾਰ ਤੇ ਸ਼ਨੀਵਾਰ ਨੂੰ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟ ਤੇ ਵੀ ਇਲਾਜ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਦੀ ਰਜਿਸਟਰੇਸ਼ਨ ਯੂ ਵਿਨ ਪੋਰਟਲ ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਦੇ ਗਰਭ ਅਵਸਥਾ ਦੇ ਤੀਸਰੇ ਮਹੀਨੇ ਉਨ੍ਹਾਂ ਨੂੰ ਰਜਿਸਟਰ ਕਰਕੇ ਉਨ੍ਹਾਂ ਦਾ ਐਮਸੀਪੀ ਕਾਰਡ ਬਣਾਇਆਂ ਜਾਵੇ ਤੇ ਉਨ੍ਹਾਂ ਦੇ ਤਿੰਨ ਏਐਨਸੀ ਚੈੱਕਅਪ ਯਕੀਨੀ ਬਣਾਏ ਜਾਣ। ਇਸ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਨੂੰ ਕੋਈ ਸਰੀਰਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ। ਇਸ ਦੌਰਾਨ ਇਹ ਵੀ ਧਿਆਨ ਰੱਖਿਆ ਜਾਵੇ ਕਿ ਉਨ੍ਹਾਂ ਦਾ ਗਰਭ ਅਵਸਥਾ ਦੌਰਾਨ ਕਿਸੇ ਮਹਿਲਾ ਰੋਗ ਮਾਹਰ ਡਾਕਟਰ ਤੋਂ ਚੈਕਅੱਪ ਕਰਵਾਇਆ ਜਾਵੇ ਤਾਂ ਜੋ ਜਣੇਪੇ ਵੇਲੇ ਉਨ੍ਹਾਂ ਨੂੰ ਕਿਸੇ ਹਾਈ ਰਿਸ੍ਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਟਾਫ ਨੂੰ ਸਖਤ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਐਮਡੀਆਰ ਤੇ ਸੀਡੀਆਰ ਦੇ ਬਹੁਤ ਜਿਆਦਾ ਖਿਲਾਫ ਹੈਇਹ ਹਰ ਹੀਲੇ ਏਐਨਐਮ ਸਟਾਫ ਯਕੀਨੀ ਬਣਾਏ ਕਿ ਕਿਸੇ ਕਿਸਮ ਦੀ ਐਮਡੀਆਰਸੀਡੀਆਰ ਨਹੀਂ ਹੋਣੀ ਚਾਹੀਦੀ। ਡਾ. ਕਵਿਤਾ ਨੇ ਸਟਾਫ ਨੂੰ ਇਹ ਵੀ ਕਿਹਾ ਕਿ ਆਪਣੀਆਂ ਆਸ਼ਾ ਵਰਕਰਾਂ ਰਾਹੀਂ ਉਨ੍ਹਾਂ ਕੋਲ ਰਜਿਸਟਰਡ ਗਰਭਵਤੀਆਂ ਦਾ ਰੂਟੀਨ ਫਾਲੋਅੱਪ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਏ।

ਇਸ ਮੀਟਿੰਗ ਦੌਰਾਨ ਬੀਈਈ ਹਰਮੀਤ ਸਿੰਘਯੂ ਵਿਨ ਪੋਰਟਲ ਕੋਆਰਡੀਨੇਟਰ ਖੁਸ਼ਵੰਤ ਸਿੰਘ ਸਮੇਤ ਹੋਰ ਹਾਜਰ ਸਨ।

Tags:

Advertisement

Latest News

ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
*ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ*   *ਮਾਡਰਨ ਆਟੋਮੋਟਿਵਜ਼ ਲਿਮਟਡ ਦੇ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ
ਡੇਰਾ ਜਗਮਾਲ ਵਾਲੀ ਨੂੰ ਮਿਲਿਆ ਨਵਾਂ ਮੁਖੀ
ਕਾਂਗਰਸ ਨੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼