ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 25 ਫਰਵਰੀ :

                ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਪ੍ਰਾਪਤ ਕੀਤੀ ਹੈ।

                ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਸੇਵਾ ਨਿਭਾਅ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮੋਗਾਗੁਰਦਾਸਪੁਰਅਜਨਾਲਾਪਠਾਨਕੋਟ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ 'ਤੇ ਕੰਮ ਕਰਕੇ ਵਿਆਪਕ ਤਜਰਬਾ ਹਾਸਲ ਕੀਤਾ ਹੈ।

                ਅਹੁਦਾ ਸੰਭਾਲਣ ਤੋਂ ਬਾਅਦ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਦੀ ਮੁੱਖ ਤਰਜੀਹ ਯੋਗ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀਭ੍ਰਿਸ਼ਟਾਚਾਰ ਮੁਕਤ ਅਤੇ ਸਮੇਂ ਸਿਰ ਪ੍ਰਦਾਨ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਸਰਲਪਹੁੰਚਯੋਗ ਅਤੇ ਜਨਤਾ-ਪੱਖੀ ਬਣਾਇਆ ਜਾਵੇ ਅਤੇ ਆਮ ਨਾਗਰਿਕਾਂ ਨੂੰ ਸਰਕਾਰੀ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

                ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕੀਤੀ ਅਤੇ ਪੈਂਡਿੰਗ ਮਾਮਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਜਲਦੀ ਹੱਲ ਕੀਤਾ ਜਾਵੇਤਾਂ ਜੋ ਜਨਤਾ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

                ਡਾ. ਨਿਧੀ ਕੁਮੁਦ ਬੰਬਾਹ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਲਈ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨਾਗਰਿਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਬਿਹਤਰ ਤਾਲਮੇਲ ਰਾਹੀਂ ਹੀ ਵਿਕਾਸ ਕਾਰਜਾਂ ਨੂੰ ਤੇਜ਼ ਕੀਤਾ ਜਾ ਸਕਦਾ ਹੈ।

 

Advertisement

Latest News

ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ ਦਿੱਤਾ
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
ਜੁਲਾਈ ਤੋਂ ਦਲਿਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਮਿਲਣਗੇ ਜਦੋਂ ਕਿ ਬਾਕੀ ਵਰਗਾਂ ਦੀਆਂ ਔਰਤਾਂ ਨੂੰ 1,000 ਰੁਪਏ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਪਰਾਧ ਖਿਲਾਫ਼ ਸਖ਼ਤ ਰੁਖ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਕਰਮਚਾਰੀ
ਗਰੀਬਾਂ ਨੂੰ ਅਨਪੜ੍ਹ ਰੱਖਣਾ ਕਾਂਗਰਸ ਅਤੇ ਅਕਾਲੀਆਂ ਦਾ ਸੋਚਿਆ-ਸਮਝਿਆ ਰਾਜਨੀਤਿਕ ਫੈਸਲਾ ਸੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਆਮ ਲੋਕਾਂ ਨੂੰ ਐਂਮਰਜੈਂਸੀ ਹਾਲਾਤਾਂ ਵਿੱਚ ਵੱਡੀ ਵਿੱਤੀ ਰਾਹਤ ਮਿਲ ਰਹੀ: ਡਾ. ਬਲਵੀਰ ਸਿੰਘ
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ