ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ: ਡਾ ਰਾਜਵਿੰਦਰ ਕੌਰ

ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ: ਡਾ ਰਾਜਵਿੰਦਰ ਕੌਰ

ਫ਼ਿਰੋਜ਼ਪੁਰ, 1 ਅਗਸਤ ( )

ਮਾਂ ਦਾ ਦੁੱਧ ਜਿੱਥੇ ਬੱਚੇ ਦੇ ਦਿਮਾਗੀ ਵਿਕਾਸ ਵਿੱਚ ਮਦਦ ਕਰਨ ਵਿੱਚ ਸਹਾਈ ਸਿੱਧ ਹੁੰਦਾ ਹੈ ਉੱਥੇ ਹੀ ਸਤਨਪਾਨ ਕਰਾਉਨ ਨਾਲ ਮਾਂ ਅਤੇ ਬੱਚੇ ਵਿੱਚ ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਹੋਣ ਦਾ ਖ਼ਤਰਾ ਬਹੁਤ ਘੱਟ ਜਾਂਦਾ ਹੈ ਅਤੇ ਬੀ.ਪੀ., ਸ਼ੂਗਰ ਆਦਿ ਬੀਮਾਰੀਆਂ ਤੋ ਬਚਾਉਣ ਵਿੱਚ ਸਹਾਈ ਸਾਬਿਤ ਹੁੰਦਾ ਹੈ। ਇ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਵਿਸ਼ਵ ਸਤਨਪਾਨ ਹਤਾ ਮਨਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ ਗਿਆ ਇਸ ਮੌਕੇ ਸਿਵਲ ਸਰਜਨਪ੍ਰੋਗਰਾਮ ਅਸਰ ਤੇ ਮਾਸ ਮੀਡੀਆ ਵਿੰਗ ਵੱਲੋਂ ਵਿਸ਼ਵ ਸਤਨਪਾਨ ਹਤੇ ਸੰਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤੇ ਗਏ

ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕੀ ਨਵੀਂ ਪੀੜ੍ਹੀ ਨੂੰ ਸਿਹਤਮੰਦ ਬਣਾਉਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਹਸਪਤਾਲਾਂ ਵਿਚ ਵਿਸ਼ਵ ਸਤਨਪਾਨ ਹਤਾ ਮਨਾਇਆ ਜਾ ਰਿਹਾ ਹੈਜਿਸ ਤਹਿਤ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਬੱਚਿਆਂ ਦੀ ਚੰਗੇਰੀ ਸਿਹਤ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਤਾਰ ਸਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ

ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅਮ੍ਰਿੰਤ ਵਾਂਗ ਹੈ ਅਤੇ ਇਸ ਨਾਲ ਬੱਚੇ ਨੂੰ ਬਿਮਾਰੀਆਂ ਨਾਲ ਲੜ੍ਹਨ ਦੀ ਤਾਕਤ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਵਿਗਿਆਨ ਨੇ ਤੱਥ ਕੱਢ ਦਿੱਤੇ ਹਨ ਕਿ ਮਾਂ ਦਾ ਦੁੱਧ ਬੱਚੇ ਨੂੰ ਦੇਣ ਨਾਲ ਦੋਵੇਂ ਜੀਅ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਤੋਂ ਬੱਚ ਸਕਦੇ ਹਨ ਅਤੇ ਨਾਲ ਹੀ ਬੱਚਿਆਂ ਵਿੱਚ ਮੋਟਾਪਾਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬੀਮਾਰੀਆਂ ਹੋਣ ਦਾ ਖਤਰਾ ਕਾਫ਼ੀ ਘੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵ ਜਨਮੇਂ ਬੱਚਿਆ ਨੂੰ ਛੇ ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਅਤੇ ਸੰਦੀਪ ਵਾਲੀਆ ਘਰ ਵਿੱਚ ਮਾਂ ਦੇ ਹੱਥੋਂ ਬਣਾਇਆ ਗਿਆ ਖਾਣਾ ਖਾਣ ਦੀ ਸਲਾਹ ਦਿੰਦਿਆਂ ਨਵੀਂ ਪੀੜ੍ਹੀ ਨੂੰ ਜੰਕ ਫੂਡ / ਫ਼ਾਸਟ ਫੂਡ ਤੋਂ ਪ੍ਰਹੇਜ਼ ਰੱਖਣ ਦੀ ਸਲਾਹ ਦਿੱਤੀ। ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਨੂੰ ਦੇਸ਼ ਦੀ ਵੱਧ ਰਹੀ ਆਬਾਦੀ ਨੂੰ ਧਿਆਨ ਵਿੱਚ ਰੱਖਦਿਆਂ ਦੋ ਬੱਚੇ ਹੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜੌਕੇ ਸਮੇਂ ਵਿੱਚ ਕੁੜੀਆਂ ਕਿਸੇ ਪੱਖੋਂ ਵੀ ਮੁੰਡਿਆਂ ਤੋਂ ਘੱਟ ਨਹੀਂ ਹਨ ਇਸ ਲਈ ਮੁੰਡੇ ਕੁੜੀ ਵਿੱਚ ਫ਼ਰਕ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਬੱਚੇ ਦੇ ਸੰਤੁਲਿਤ ਵਿਕਾਸ ਲਈ ਮਾਂ ਦੇ ਦੁੱਧ ਦੀ ਵਿਸ਼ੇਸ਼ਤਾ ਤੇ ਜ਼ੋਰ ਦਿੱਤਾ। ਇਸ ਮੌਕੇ ਤੇ ਜ਼ਿਲਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਅਬਰੋਲਸਹਾਇਕ ਸਿਵਿਲ ਸਰਜਨ ਡਾ. ਸੁਸ਼ਮਾ ਠੱਕਰਡਾ. ਰਮਨ ਗੁਪਤਾ ਐੱਸ.ਐਮ.ਓ. ਮਮਦੋਟਸੁਪਰਡੰਟ ਪਰਮਵੀਰ ਮੋਂਗਾਵਿਕਾਸ ਕਾਲੜਾ ਪੀ.., ਸੰਜੀਵ ਬਹਿਲਆਸ਼ੀਸ਼ ਭੰਡਾਰੀ ਸਮੇਤ ਹੋਰ ਸਟਾ ਵੀ ਹਾਜ਼ਰ ਸੀ। 

Tags:

Advertisement

Latest News

ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...
ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ
ਜਲੰਧਰ ਛਾਉਣੀ 'ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ
ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 30.35 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਵਿਧਾਇਕ ਮਾਲੇਰਕੋਟਲਾ ਨੇ 03 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਕਫ਼ ਬੋਰਡ ਵੱਲੋਂ ਉਸਾਰੇ ਜਾਣ ਵਾਲੇ "ਈਦਗਾਹ ਪਬਲਿਕ ਸਕੂਲ" ਦਾ ਨੀਂਹ ਪੱਥਰ ਰੱਖਿਆ