ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਡਾ. ਰਵਜੋਤ ਸਿੰਘ ਨੇ ਪਿੰਡ ਬਾਹਦ ‘ਚ ਸੀਵਰੇਜ ਪ੍ਰੋਜੈਕਟ ਦੀ ਕਰਵਾਈ ਸ਼ੁ੍ਰੁਆਤ, 12 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਪ੍ਰਾਜੈਕਟ

ਹੁਸ਼ਿਆਰਪੁਰ/ਸ਼ਾਮਚੁਰਾਸੀ, 20 ਮਈ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਵਿਕਾਸ ਕਾਰਜਾਂ ਦੀ ਚੱਲ ਰਹੀ ਲੜੀ ਤਹਿਤ ਪਿੰਡ ਬਾਹਦ ਵਿੱਚ ਨਵੀਂ ਬਣੀ ਗਲੀ ਦੀ ਸ਼ੁਰੂਆਤ ਕਰਵਾਉਂਦਿਆਂ ਪੰਜਾਬ ਸਰਕਾਰ ਵੱਲੋਂ ਪਿੰਡ ਵਿੱਚ ਪਾਣੀ ਦੀ ਸੁਚੱਜੀ ਨਿਕਾਸੀ ਪ੍ਰਬੰਧਾਂ ਲਈ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਗਲੀ ਦਾ ਕਾਰਜ ਮੁਕੰਮਲ ਹੋਣ ਦੇ ਨਾਲ ਹੀ ਸੀਵਰੇਜ ਦੇ ਕਾਰਜ ਦੀ ਸ਼ੁਰਆਤ ਕਰਵਾਈ ਗਈ ਅਤੇ ਆਉਂਦੇ ਦਿਨਾਂ ਵਿੱਚ ਹੋਰ ਲੋੜੀਂਦੇ ਵਿਕਾਸ ਕਾਰਜ ਵੀ ਸ਼ੁਰੂ ਕਰਵਾਏ ਜਾਣਗੇ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਰੋਜਾਨਾਂ ਦੇ ਕੰਮਾਂ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਸੜਕਾਂ, ਗਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਕੰਮ ਕਰਵਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਤੇਜ਼ ਕੀਤਾ ਹੈ
ਜਿਸਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਬਾਹਦ ਵਿੱਚ ਬਣਨ ਵਾਲਾ ਇਹ ਸੀਵਰੇਜ ਪ੍ਰੋਜੈਕਟ ਪਿੰਡ ਦੇ ਨਿਕਾਸੀ ਪ੍ਰਬੰਧਾਂ ਨੂੰ ਮਜ਼ਬੂਤ ਕਰੇਗਾ ਅਤੇ ਲੋਕਾਂ ਨੂੰ ਗੰਦਗੀ ਅਤੇ ਪਾਣੀ ਖੜ੍ਹਾ ਹੋਣ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ

ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਮਾਨ ਸਰਕਾਰ ਵੱਲੋਂ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿਚ ਵੀ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਕਰਵਾਏ ਜਾਣਗੇ ਅਤੇ ਕੋਈ ਵੀ ਪਿੰਡ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਮੌਕੇ ਸਰਪੰਚ ਅਰਮਿਂਦਰ ਸਿੰਘ, ਮਨਦੀਪ ਸਿੰਘ, ਮਨਜਿੰਦਰ ਸਿੰਘ, ਰਜਿੰਦਰ ਸਿੰਘ, ਰਘਬੀਰ ਸਿੰਘ, ਗੁਰਮੀਤ ਸਿੰਘ ਆਦਿ ਵੀ ਮੌਜੂਦ ਸਨ ।

ਕੈਪਸ਼ਨ: ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਸੀਵਰੇਜ ਪ੍ਰਾਜੈਕਟ ਦੇ ਕੰਮ ਦਾ ਨੀਂਹ ਪੱਥਰ ਰੱਖਦੇ ਹੋਏ।

ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡ ਬਾਹਦ ਵਿਖੇ ਗਲੀ ਦਾ ਉਦਘਾਟਨ ਕਰਦੇ ਹੋਏ।
 

Advertisement

Latest News

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ...
ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ