ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਡਾ. ਰਵਜੋਤ ਸਿੰਘ

ਚੰਡੀਗੜ੍ਹ, 28 ਜਨਵਰੀ:
 
ਪੰਜਾਬ ਦੇ ਸੰਸਦੀ ਮਾਮਲੇ ਅਤੇ ਐਨ.ਆਰ.ਆਈ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ।
 
ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਸਿੱਖਿਆ ਸੋਨਾਲੀ ਗਿਰਿ, ਸਮੇਤ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
 
ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਸਿੱਖਿਆ ਵਿਭਾਗ ਨਾਲ ਸਬੰਧਤ 13 ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਅਧਿਆਪਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪ੍ਰਕਿਰਿਆ ਅਧੀਨ ਹਨ।
 
ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਨੇ ਸਿੱਖਿਆ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਜਾਇਜ਼ ਮੰਗਾਂ 'ਤੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮੁੜ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਸਰਕਾਰ ਹੈ ਅਤੇ ਸਾਰੇ ਜਨਤਕ ਸੇਵਕਾਂ ਲਈ ਸਹਾਇਕ ਮਾਹੌਲ ਸਿਰਜਣ ਲਈ ਵਚਨਬੱਧ ਹੈ। 

Advertisement

Latest News

ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ
*ਸ੍ਰੀ ਗੁਰੂ ਰਵਿਦਾਸ ਜੀ ਦੇ ਬਰਾਬਰਤਾ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਅਤੇ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ...
ਕੈਬਨਿਟ ਮੰਤਰੀਆਂ ਤੇ ਲੋਕ ਸਭਾ ਮੈਂਬਰ ਨੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਵਾਲੀ ਟ੍ਰੇਨ ਬਨਾਰਸ ਲਈ ਕੀਤੀ ਰਵਾਨਾ
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ 'ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀਆਂ ਅੱਖਾਂ ਤੇ ਕੰਨ ਹਨ ਸਿਵਲ ਡਿਫੈਂਸ ਵਲੰਟੀਅਰ - ਇੰਚਾਰਜ ਸੁਦਰਸ਼ਨ ਸਿੰਘ
ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਅਧੀਨ ਬਲਾਕ ਨੌਸ਼ਹਿਰਾ ਪੰਨੂਆਂ ਦੀਆਂ ਆਂਗਣਵਾੜੀ ਵਰਕਰਾਂ ਦੀ ਤਿੰਨ ਦਿਨਾਂ ਟ੍ਰੇਨਿੰਗ ਦਾ ਪਹਿਲਾ ਬੈਚ ਸੰਪੰਨ