ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ


ਹੁਸ਼ਿਆਰਪੁਰ, 25 ਦਸੰਬਰ :
       ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹਣ ਵਾਂਗ ਹੈ, ਜਿਸ ਦਾ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ ਅਤੇ ਵਿਧਾਨ ਸਭਾ ਵਿੱਚ ਉਠਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ 10 ਪ੍ਰਤੀਸ਼ਤ ਯੋਗਦਾਨ ਪਾਉਂਦੀ ਸੀ, ਪਰ ਹੁਣ 40 ਪ੍ਰਤੀਸ਼ਤ ਯੋਗਦਾਨ ਪਾਉਣਾ ਪੈਂਦਾ ਹੈ, ਜਦੋਂ ਕਿ ਕੇਂਦਰ ਸਰਕਾਰ ਦਾ ਕੰਮ 'ਤੇ ਪੂਰਾ ਕੰਟਰੋਲ ਹੈ। "ਜਿਸ ਦਾ ਖੇਤ ਉਸ ਦੀ ਰੇਤ" ਵਰਗੀਆਂ ਸਕੀਮਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਜਿਹਾ ਮਾਡਲ ਲੋਕਾਂ ਦੀ ਆਮਦਨ ਵਧਾਉਂਦਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਹ ਮੁੱਦਾ ਸਿਰਫ਼ ਪੰਜਾਬ ਦਾ ਨਹੀਂ, ਸਗੋਂ ਦੇਸ਼ ਭਰ ਦੇ 68 ਕਰੋੜ ਮਨਰੇਗਾ ਕਾਰਡ ਧਾਰਕਾਂ ਦਾ ਹੈ। ਜੇਕਰ 125 ਦਿਨ ਦਿੱਤੇ ਜਾ ਰਹੇ ਹਨ, ਤਾਂ ਸ਼ਰਤਾਂ ਲਗਾਉਣਾ ਅਤੇ ਫੰਡ ਰੋਕਣਾ ਸਰਾਸਰ ਬੇਇਨਸਾਫ਼ੀ ਹੈ। ਪੰਜਾਬ ਸਰਕਾਰ ਗ਼ਰੀਬਾਂ, ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਇਹ ਲੜਾਈ ਜ਼ੋਰਦਾਰ ਢੰਗ ਨਾਲ ਲੜੇਗੀ। 

Advertisement

Advertisement

Latest News

ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ ਬਰਨਾਲਾ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸ਼ਿਕਾਇਤਾਂ ਲਈ ਜਾਰੀ ਹੋਇਆ ਪਬਲਿਕ ਹੈਲਪਲਾਈਨ ਨੰਬਰ
ਬਰਨਾਲਾ, 26 ਦਸੰਬਰ   ਬਰਨਾਲਾ ਸ਼ਹਿਰ ਵਿੱਚ ਪਾਣੀ ਸਪਲਾਈ ਅਤੇ ਸੀਵਰੇਜ ਸਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਲਈ ਨਗਰ ਨਿਗਮ...
ਅੰਮਰੁਤ-02 ਸਕੀਮ ਤਹਿਤ ਸੀਵਰੇਜ਼ ਪਾਉਣ ਦਾ ਕੰਮ ਮਿੱਥੇ ਸਮੇਂ ਵਿੱਚ ਕੀਤਾ ਜਾਵੇ ਮੁਕੰਮਲ: ਡਿਪਟੀ ਕਮਿਸ਼ਨਰ
ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਵੀਰ ਬਾਲ ਦਿਵਸ ਨਾਲੋਂ ਸਾਹਿਬਜ਼ਾਦਿਆਂ ਦਾ ਬਲੀਦਾਨ ਦਿਵਸ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ: ਅਮਨ ਅਰੋੜਾ
ਉਦਯੋਗ ਤੇ ਵਣਜ ਮੰਤਰੀ ਵੱਲੋਂ ਐਮ.ਐਸ.ਐਮ.ਈਜ਼. ਨਾਲ ਮੁਲਾਕਾਤ; ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਅਤੇ ਵਿਸਥਾਰਤ ਯੋਜਨਾਵਾਂ ਦਾ ਐਲਾਨ
'ਯੁੱਧ ਨਸ਼ਿਆਂ ਵਿਰੁੱਧ': 300ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.8 ਕਿਲੋਗ੍ਰਾਮ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ
ਉੱਤਰਾਖੰਡ ਦੇ ਰਾਜਪਾਲ ਵੱਲੋਂ ਵੀਰ ਬਾਲ ਦਿਵਸ 2025 ਨੂੰ ਸਮਰਪਿਤ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦੀ ਸਾਹਿਤਕ ਚਿੱਤਰਕਾਰੀ ਰਚਨਾ ਲਾਂਚ