ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਖੇਡਾਂ ਨੂੰ ਉਤਸ਼ਾਹਤ ਕਰਨ ਤੇ ਨੌਜਵਾਨਾਂ ਨੂੰ ਪ੍ਰੋਤਸਾਹਿਤ ਕਰਨ ਲਈ ਸਰਕਾਰ ਕਰ ਰਹੀ ਹੈ ਨਿਰੰਤਰ ਯਤਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 7 ਨਵੰਬਰ:
ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਖੇਡ ਮੈਦਾਨ ਵਿੱਚ ਆਯੋਜਿਤ ਜੂਨੀਅਰ ਸਟੇਟ ਖੋ-ਖੋ ਚੈਂਪੀਅਨਸ਼ਿਪ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖੇਡਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟ ਕਰਦਿਆਂ ਕਿਹਾ ਕਿ ਖੇਡ ਨੌਜਵਾਨ ਪੀੜ੍ਹੀ ਨੂੰ ਅਨੁਸ਼ਾਸਨ, ਏਕਤਾ ਅਤੇ ਆਤਮਵਿਸ਼ਵਾਸ ਸਿਖਾਉਂਦੀਆਂ ਹਨ ਤੇ ਸਮਾਜ ਨੂੰ ਤੰਦਰੁਸਤ ਅਤੇ ਜੋਸ਼ੀਲਾ ਬਣਾਉਂਦੀਆਂ ਹਨ।

ਡਾ. ਰਵਜੋਤ ਸਿੰਘ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਉਤਸ਼ਾਹ ਤੇ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਸਰਕਾਰ ਵੱਲੋਂ ਰਾਜ ਭਰ ਵਿੱਚ ਖੇਡ ਸਹੂਲਤਾਂ ਦੇ ਵਿਸਤਾਰ, ਕੋਚਿੰਗ ਸੈਂਟਰਾਂ ਦੀ ਮਜ਼ਬੂਤੀ ਅਤੇ ਖਿਡਾਰੀਆਂ ਨੂੰ ਵਧੀਆ ਮੰਚ ਪ੍ਰਦਾਨ ਕਰਨ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਖੋ-ਖੋ ਵਰਗੀਆਂ ਦੇਸੀ ਖੇਡਾਂ ਦੀ ਲੋਕਪ੍ਰਿਯਤਾ ਵਧਾਉਣ ਅਤੇ ਪਿੰਡਾਂ ਵਿੱਚ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਵਿੱਚ ਇਸ ਤਰ੍ਹਾਂ ਦੇ ਟੂਰਨਾਮੈਂਟ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਬਨਿਟ ਮੰਤਰੀ ਨੇ ਆਯੋਜਨ ਕਮੇਟੀ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਨੇ ਇਸ ਮੁਕਾਬਲੇ ਨੂੰ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ।

ਪ੍ਰੋਗਰਾਮ ਦੇ ਅੰਤ ਵਿੱਚ ਡਾ. ਰਵਜੋਤ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿੱਚ ਸਫਲਤਾ ਸਿਰਫ਼ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਹੀ ਮਿਲਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਖੇਡਾਂ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ