ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਕੀਰਤਪੁਰ ਸਾਹਿਬ 05 ਨਵੰਬਰ ()

ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ।

      ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।  ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪਤੁਰੰਤ ਕਾਰਵਾਈ ਟੀਮਾਂਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਐਮਰਜੈਂਸੀ ਦੀ ਸੂਰਤ ਵਿਚ ਤੁਰੰਤ ਸਹਾਇਤਾ ਮੁਹੱਇਆ ਕਰਵਾਈ ਜਾ ਸਕੇ। ਉਹਨਾਂ ਪੀ.ਐੱਚ.ਸੀ ਦੇ ਸਮੂਹ ਸਟਾਫ਼ ਨੂੰ ਸ਼ਹੀਦੀ ਸਮਾਗਮ ਦੌਰਾਨ ਸੇਵਾ ਭਾਵ ਨਾਲ ਡਿਊਟੀ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਸ਼ਰਧਾਲੂਆਂ ਨੂੰ 24 ਘੰਟੇ ਮਿਆਰੀ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਲਈ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੀ ਨਵੀਂ ਇਮਾਰਤ ਜਲਦ ਲੋਕ ਅਰਪਿਤ ਕੀਤੀ ਜਾਵੇਗੀ।

       ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਨਵੇਂ ਉਦਮਾਂ ਅਤੇ 'ਯੁੱਧ ਨਸ਼ਿਆਂ ਵਿਰੁਧ', "ਤੰਬਾਕੂ ਮੁਕਤ ਯੁਵਾ" ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਨੂੰ ਕਾਮਯਾਬ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਪੀ.ਐੱਚ.ਸੀ ਵਿਖੇ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਿਹਤ ਸਹੂਲਤਾਂ ਮੁਹੱਇਆ ਕਰਵਾਉਣ ਦੀ ਵਚਨਬੱਧਤਾ ਵੀ ਪ੍ਰਗਟਾਈ।

     ਇਸ ਮੌਕੇ ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏਮੈਡੀਕਲ ਅਫ਼ਸਰ ਡਾ.ਅਨੂ ਸ਼ਰਮਾਡਾ. ਦੀਪਾਲੀਨਰਸਿੰਗ ਸਿਸਟਰ ਭੁਪਿੰਦਰ ਕੌਰਸਟਾਫ਼ ਨਰਸ ਹਰਜੀਤ ਕੌਰ ਅਤੇ ਸੁਨੀਤਾ ਸੈਣੀਫਾਰਮੇਸੀ ਅਫ਼ਸਰ ਬਲਜੀਤ ਕੌਰਸੀ.ਓ ਭਰਤ ਕਪੂਰਮਲਟੀਪਰਪਜ਼ ਹੈਲਥ ਵਰਕਰ ਗੁਰਪ੍ਰੀਤ ਸਿੰਘਐੱਲ.ਟੀ ਸਾਕਸ਼ੀ ਅਤੇ ਸਰਬਜੀਤਵਾਰਡ ਅਟੈਂਡੇਂਟ ਦਵਿੰਦਰ ਸਿੰਘ, ਨਰਿੰਦਰ ਸਿੰਘ ਹਾਜ਼ਰ ਸਨ। 

Advertisement

Latest News

ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ ਵਿਧਾਇਕ ਜਿੰਪਾ 10 ਨਵੰਬਰ ਨੂੰ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ’ਚ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ
ਹੁਸ਼ਿਆਰਪੁਰ, 8 ਨਵੰਬਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ...
ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ ਨੇ ਪਰਾਲੀ ਪ੍ਰਬੰਧਨ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ
ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਰਤੀ ਜਾ ਰਹੀ ਹੈ ਵਿਸ਼ੇਸ਼ ਚੌਕਸੀ
ਗਣਨਾ 2027 ਲਈ ਤਿੰਨ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ
ਜੈਕਾਰਾ ਮੂਵਮੈਂਟ ਦੇ ਕੰਚਨ ਕਾਇਆ ਐਵਾਰਡ ਦਾ ਲੋਕਾਂ ’ਤੇ ਪਵੇਗਾ ਚੰਗਾ ਪ੍ਰਭਾਵ : ਸਪੀਕਰ ਸੰਧਵਾਂ
ਸ਼ਹੀਦੀ ਸਮਾਗਮਾਂ ਦੌਰਾਨ 30 ਵੱਡੀਆਂ ਐਲਈਡੀ ਸਕਰੀਨ ਤੇ ਹੋਵੇਗਾ ਗੁਰਮਤਿ ਸਮਾਗਮ ਤੇ ਵਿਧਾਨ ਸਭਾ ਸੈਸ਼ਨ ਦਾ ਸਿੱਧਾ ਪ੍ਰਸਾਰਣ- ਹਰਜੋਤ ਸਿੰਘ ਬੈਂਸ