ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ


ਚੰਡੀਗੜ੍ਹ, 26 ਮਈ:


ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ 'ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਪਨਗ੍ਰੇਨ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਸਿੱਧਾ ਤੌਰ ‘ਤੇ ਜੁੜਿਆ ਹੋਇਆ ਹੈ, ਉਹ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਲਈ ਕਦਮ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨ ਮੋਹੀ, ਯੋਜਨਾਬੰਦੀ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ ਖੁਰਾਕ ਤੇ ਸਪਲਾਈਜ਼ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਐਡਵੋਕੇਟ ਜਨਰਲ ਕੁਲਵਿੰਦਰ ਢੀਂਡਸਾ, ਡਿਪਟੀ ਐਡਵੋਕੇਟ ਜਨਰਲ ਧਰਮਿੰਦਰ ਸਿੰਘ ਲਾਂਬਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਭਿੰਦਰ ਸਿੰਘ ਧਰੌਰ, ਮੀਤ ਪ੍ਰਧਾਨ ਬਿਨਿਤ ਵਰਮਾ, ਸਪੋਰਕਸਪਰਸਨ ਐਡਵੋਕੇਟ ਜਸਮਨ ਸਿੰਘ ਗਿੱਲ ਅਤੇ ਹੋਰ ਪਾਰਟੀ ਵਰਕਰ ਸ਼ਾਮਲ ਸਨ।
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ