ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸੀ.ਆਰ.ਐਮ. ਸਕੀਮ ਅਧੀਨ ਖੇਤੀ ਮਸ਼ੀਨਰੀ/ਸੰਦਾਂ ਦਾ ਕੱਢਿਆ ਡਰਾਅ

ਸ੍ਰੀ ਮੁਕਤਸਰ ਸਾਹਿਬ02 ਜੂਨ

 

ਸੀ.ਆਰ.ਐਮ. (ਕਰਾਪ ਰੈਜ਼ਡਿਊ ਮੈਨੇਜ਼ਮੈਂਟ) ਸਕੀਮ ਸਾਲ 2025-26 ਅਧੀਨ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਖੇਤੀ ਮਸ਼ੀਨਰੀ ਉਪਦਾਨ ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆਂ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਅੱਜ 4 ਵਾਰ ਕੰਪਿਊਟਰਾਈਜ਼ਡ ਰੈਡੇਮਾਈਜੇਸ਼ਨ ਸਿਸਟਮ ਰਾਂਹੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਮੂਹ ਕਮੇਟੀ ਮੈਬਰਾਂ ਦੀ ਮੌਜੂਦਗੀ ਵਿੱਚ ਪਾਰਦਰਸ਼ੀ ਢੰਗ ਨਾਲ ਡਰਾਅ ਕੱਢਿਆ ਗਿਆ।

 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁਝਾਅ ਦਿੱਤੇ ਗਏ ਕਿ ਇਹਨਾਂ ਮਸ਼ੀਨਾਂ ਦੀ ਵੱਧ ਤੋ ਵੱਧ ਵਰਤੋਂ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਮਸ਼ੀਨਾਂ ਕਿਰਾਏ ਤੇ ਵੀ ਮੁੱਹਈਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਅੱਗ ਲੱਗਣ ਦੀ ਘਟਨਾਵਾ ਨੂੰ ਠੱਲ ਪਾਈ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

 

ਇਸ ਮੌਕੇ ਸਹਾਇਕ ਖੇਤੀਬਾੜੀ ਇੰਜਨੀਅਰ (ਸੰਦ) ਕੁਲਦੀਪ ਸਿੰਘ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਐਗਰੀ ਮਸ਼ੀਨਰੀ ਪੋਰਟਲ ਰਾਹੀ ਕਿਸਾਨਾਂ ਨੂੰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ ਅਤੇ ਨਾਲ ਹੀ ਅਪੀਲ ਕੀਤੀ ਗਈ ਗਈ ਕਿ ਸ਼ੈਕਸ਼ਨ ਮਸ਼ੀਨਾਂ ਦੀ ਜਲਦ ਤੋਂ ਜਲਦ ਖਰੀਦ ਕਰ ਲਈ ਜਾਵੇ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।

 

ਇਸ ਮੌਕੇ ਉਨ੍ਹਾਂ ਵੱਲੋਂ ਅਪਲਾਈ ਹੋਈਆਂ ਦਰਖਾਸਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਅਕਤਗਤ ਸ੍ਰੇਣੀ (50 ਪ੍ਰਤੀਸ਼ਤ ਸਬਸਿਡੀ) ਲਈ ਜ਼ਿਲ੍ਹੇ ਵਿੱਚ ਮਸ਼ੀਨਾਂ ਦਾ ਕੁੱਲ ਟੀਚਾ 250 ਸੀ, ਜਿਸ ਵਿੱਚੋਂ 32 ਪ੍ਰਤੀਸ਼ਤ ਅਨੁਸੂਚਿਤ ਜਾਤੀ ਸ੍ਰੇਣੀ ਲਈ ਰਾਖਵਾਂ ਹੈ, ਜਨਰਲ ਸ੍ਰੇਣੀ ਲਈ ਸੀਨੀਅਰਤਾ ਸੂਚੀ ਦੇ ਆਧਾਰ ’ਤੇ ਲਿਸਟ ਤਿਆਰ ਕੀਤੀ ਗਈ ਹੈ ਅਤੇ ਇਨ੍ਹਾਂ ਲਈ ਕੁੱਲ 753 ਦਰਖਾਸਤਾਂ ਪ੍ਰਾਪਤ ਹੋਈਆਂ ਹਨ ਅਤੇ ਜਿਨ੍ਹਾਂ ਕਿਸਾਨਾਂ ਕੋਲ ਟਰੈਕਟਰ ਉਪਲੱਬਧ ਹਨ, ਉਨ੍ਹਾਂ ਕਿਸਾਨਾਂ ਨੂੰ ਇਸ ਵਿੱਚ ਪਹਿਲ ਦਿੱਤੀ ਗਈ ਹੈ। ਜੋ ਕਿਸਾਨ ਸਰਕਾਰ ਵੱਲੋਂ ਸੀ.ਆਰ.ਐਮ. ਸਕੀਨ ਅਧੀਨ ਜਾਰੀ ਸ਼ਰਤਾਂ ਨੂੰ ਪੂਰੀਆਂ ਕਰਨਗੇ ਉਨ੍ਹਾਂ ਨੂੰ ਪ੍ਰਾਪਤ ਫੰਡ ਅਨੁਸਾਰ ਸੈਕਸ਼ਨ ਪੱਤਰ ਜਾਰੀ ਕਰ ਦਿੱਤੇ ਜਾਣਗੇ

ਇਸ ਮੌਕੇ ਡਿਪਟੀ ਡਾਇਰੈਕਟਰ (ਕਪਾਹ) ਸ੍ਰੀ ਚਰਨਜੀਤ ਸਿੰਘ, ਸਹਿਯੋਗੀ ਨਿਰਦੇਸ਼ਕ ਕੇ.ਵੀ.ਕੇ., ਡਾ. ਕਰਨਜੀਤ ਸ਼ਰਮਾ, ਪ੍ਰੋਜੈਕਟ ਡਾਇਰੈਕਟਰ (ਆਤਮਾ ਸ੍ਰੀ ਕਰਨਜੀਤ ਸਿੰਘ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਤੋਂ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਹਾਜ਼ਰ ਸਨ।

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ