ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ () ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ

               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ..ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ ਐਪਲਾਈ ਹੋਣ ਕਰਕੇ ਰੱਦ ਕੀਤੀਆਂ ਗਈਆਂ ਇਸ ਤੋਂ ਇਲਾਵਾ ਕੋ-ਆਪਰੇਟਿਵ ਸੁਸਾਇਟੀਆਂ ਵੱਲੋ 6 ਅਰਜ਼ੀਆਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਵਿਚਾਰਿਆ ਗਿਆ ਅਤੇ 469 ਜਨਰਲ ਅਤੇ 10 ਐਸ.ਸੀ.ਰਜਿਸਟਰਡ ਫਾਰਮਰ ਗਰੁੱਪਾਂ ਨੂੰ ਵਿਚਾਰਿਆ ਗਿਆ ਇਸ ਤੋ ਇਲਾਵਾ 1028 ਜਨਰਲ ਅਤੇ 11 ਐਸ.ਸੀ ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ  ਨੂੰ ਵਿਚਾਰਿਆ ਗਿਆ   

              ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਇਨ੍ਹਾਂ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀ ਮਸ਼ੀਨਰੀ ਉਤਪਾਦ ਤੇ ਮੁਹੱਈਆ ਕਰਵਾਉਣ ਲਈ 873 ਸਿੰਗਲ ਮਸ਼ੀਨਾਂ ਲਈ ਅਤੇ 66 ਕਸਟਮ ਹਾਇਰਿੰਗ ਸੈਂਟਰਾਂ ਲਈ ਪ੍ਰਾਪਤ ਟੀਚਿਆਂ ਅਨੁਸਾਰ ਕੰਪਿਊਟਰਾਈਜ਼ਡ ਡਰਾਅ ਕੱਢ ਕੇ ਖੇਤੀ ਮਸ਼ੀਨਾਂ ਦੀ ਵੰਡ ਕੀਤੀ ਗਈ

           ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਮੈਡਮ ਪੂਨਮ ਸਿੰਘ ਵੱਲੋ ਚੁਣੇ ਗਏ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੇ ਜਾਣ ਵਾਲੇ ਖੇਤੀ ਸੰਦਾਂ ਦੀ ਸਬ-ਡਵੀਜ਼ਨ ਪੱਧਰ ਤੋ ਮਨਜੂਰੀ ਪੱਤਰ ਜਾਰੀ ਕਰਨ ਤੋ ਪਹਿਲਾਂ ਤਸਦੀਕ  ਕਰਨ ਦੀ ਹਦਾਇਤ ਕੀਤੀ ਗਈ

           ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾਜਗਸੀਰ ਸਿੰਘ ਨੇ ਦੱਸਿਆ ਕਿ ਆਮ ਕਿਸਾਨ ਵੀ ਇਨ੍ਹਾਂ ਕਸਟਮ ਹਾਇਰਿੰਗ ਸੈਂਟਰਾਂ ਤੋਂ ਜਾਇਜ਼ ਰੇਟ ਤੇ ਮਸ਼ੀਨ ਕਿਰਾਏ ਤੇ ਲੈ ਕੇ ਹਾੜ੍ਹੀ ਦੀ ਫਸਲ ਦੀ ਬਿਜਾਈ ਕਰ ਸਕਦਾ ਹੈ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹਾੜ੍ਹੀ ਦੀ ਫਸਲ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਖਰਾਬ ਹੋਣ ਤੋ ਬਚਾਇਆ ਜਾ ਸਕੇ

       ਇਸ ਮੌਕੇ ਉਪ-ਮੰਡਲ ਮੈਜਿਸਟਰੇਟ ਬਠਿੰਡਾ ਸ਼੍ਰੀਮਤੀ ਇਨਾਯਤ, ਉਪ-ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਸ਼੍ਰੀ ਕੰਵਰਜੀਤ ਸਿੰਘ, ਉਪ-ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਉਪ-ਮੰਡਲ ਮੈਜਿਸਟਰੇਟ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਂਹਵਧੂ ਕਿਸਾਨ ਸਗੁਰਰਾਜ ਸਿੰਘ ਆਦਿ ਹਾਜ਼ਰ ਸਨ।

Tags:

Advertisement

Latest News

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਨੂੰ ਹਰ ਬਾਸ਼ਿੰਦਾ ਦੇਵੇ ਸਹਿਯੋਗ: ਵਿਧਾਇਕ ਉੱਗੋਕੇ
ਭਦੌੜ, 18 ਮਈ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ...
ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ 'ਚ ਹੋਵੇਗੀ ਅਹਿਮ ਭੂਮਿਕਾ : ਅਜੀਤ ਪਾਲ ਸਿੰਘ ਕੋਹਲੀ
ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ- ਵਿਧਾਇਕ ਅਮਨਦੀਪ ਕੌਰ ਅਰੋੜਾ
ਸਪੀਕਰ ਸ. ਸੰਧਵਾਂ ਨੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ ਅਤੇ ਕਲੇਰ ਵਿਖੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਜਾਗਰੂਕ
ਜਲੰਧਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਅਤੇ ਚਾਰ ਗੈਰ-ਕਾਨੂੰਨੀ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ
ਨਸ਼ਿਆਂ ਖਿਲਾਫ਼ ਜ਼ਮੀਨੀ ਜੰਗ: ਜ਼ਿਲ੍ਹੇ ਦੇ 21 ਪਿੰਡਾਂ ’ਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ
ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ